13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਵ-ਨਿਯੁਕਤ ਹਲਕਾ ਇੰਚਾਰਜ ਹਨੀ ਟੌਂਸਾ ਨੂੰ ਦਿੱਤਾ ਜਾਵੇਗਾ ਵੱਧ ਤੋਂ ਵੱਧ ਸਹਿਯੋਗ -ਗੁਰਪ੍ਰੀਤ ਗੁੱਜਰ <br/>

Ad Position 21
No active advertisement
ਅਜੀਤ ਡੈਸਕ 22-04-2026
ਬਲਾਚੌਰ, 21 ਅਪ੍ਰੈਲ (ਨਰੇਸ਼ ਧੌਲ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸਮੁੱਚੀ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਨੂੰ ਹਲਕਾ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਪਾਰਟੀ ਨੂੰ ਜੜਾਂ ਤੋਂ ਮਜ਼ਬੂਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨੌਜਵਾਨ ਸੀਨੀਅਰ ਅਕਾਲੀ ਆਗੂ ਚੌਧਰੀ ਗੁਰਪ੍ਰੀਤ ਗੁੱਜਰ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਮੁੱਢ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚਟਾਨ ਵਾਂਗ ਖੜੇ ਆਏ ਹਾਂ ਅਤੇ ਹੁਣ ਵੀ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਇੱਕ ਕਰਦੇ ਰਹਾਂਗੇ | ਜ਼ਿਕਰਯੋਗ ਹੈ ਕਿ ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਬਹੁਤ ਹੀ ਨਜ਼ਦੀਕੀ ਮੰਨੇ ਜਾਂਦੇ ਚੌਧਰੀ ਗੁਰਪ੍ਰੀਤ ਗੁੱਜਰ ਵਲੋਂ ਪਿਛਲਿਆਂ ਸਮੇਂ ਦੌਰਾਨ ਵੀ ਪਾਰਟੀ ਪ੍ਰਤੀ ਪੂਰੀ ਵਫ਼ਾਦਾਰੀ ਨਿਭਾਈ ਗਈ ਸੀ, ਜਿਸ ਤੋਂ ਸਮੁੱਚੇ ਇਲਾਕਾ ਵਾਸੀ ਜਾਣੂ ਹਨ | ਉਨ੍ਹਾਂ ਹਲਕਾ ਬਲਾਚੌਰ ਦੇ ਸਮੁੱਚੇ ਆਗੂਆਂ ਨੂੰ ਇੱਕਜੁੱਟ ਹੋ ਕੇ ਸਾਰੇ ਗਿਲੇ-ਸ਼ਿਕਵੇ ਦੂਰ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਪੂਰੇ ਜ਼ੋਰਾਂ ਨਾਲ ਤਿਆਰੀ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਵ. ਚੌਧਰੀ ਰਾਮ ਸਰੂਪ ਭੂੰਬਲਾ ਨਮਿਤ ਅੰਤਿਮ ਅਰਦਾਸ ਅੱਜ <br/> ਅਗਲੀ ਖ਼ਬਰ ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਡਾਢੇ ਪ੍ਰੇਸ਼ਾਨ- ਲਾਲਪੁਰਾ
Ad Position 24