13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਵ. ਚੌਧਰੀ ਰਾਮ ਸਰੂਪ ਭੂੰਬਲਾ ਨਮਿਤ ਅੰਤਿਮ ਅਰਦਾਸ ਅੱਜ <br/>

Ad Position 21
No active advertisement
ਅਜੀਤ ਡੈਸਕ 22-04-2026
ਟੱਪਰੀਆਂ ਖੁਰਦ, 21 ਅਪ੍ਰੈਲ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸ ਆਗੂ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਤੇ ਐੱਮ. ਆਰ. ਗਰੁੱਪ ਸਕੂਲ ਬਲਾਚੌਰ ਦੇ ਚੇਅਰਮੈਨ ਬਾਬੂ ਰਾਮ ਜੀ ਦਾਸ ਭੂੰਬਲਾ ਦੇ ਚਚੇਰੇ ਭਰਾ ਸਵ: ਚੌਧਰੀ ਰਾਮ ਸਰੂਪ ਭੂੰਬਲਾ ਸਪੁੱਤਰ ਸਵ: ਚੌਧਰੀ ਅਮਰ ਚੰਦ ਭੂੰਬਲਾ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਜਾ ਵਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਨਮਿਤ ਪਰਿਵਾਰ ਵੱਲੋਂ ਮਹਾਰਾਜ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾਂ ਦੇ ਮੌਜੂਦਾ ਗੱਦੀ ਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆ ਦੇ ਵੱਲੋਂ ਮਿਤੀ 22 ਅਪ੍ਰੈਲ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਸ੍ਰੀ ਰਾਮਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਪਾਠ ਦੇ ਭੋਗ ਪਾਏ ਜਾਣਗੇ | ਇਹ ਜਾਣਕਾਰੀ ਸਵ: ਚੌ ਰਾਮ ਸਰੂਪ ਭੂੰਬਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ | ਸਵ: ਰਾਮ ਸਰੂਪ ਭੂੰਬਲਾ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਹਲਕੇ ਦੇ ਸਮਾਜ ਸੇਵੀ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਸ਼ਰਧਾ ਦੇ ਫੁੱਲ ਭੇਟ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਵਾਟਰ ਸਪਲਾਈ ਪਾਈਪ 'ਚ ਹੋ ਰਹੀ ਲੀਕੇਜ ਅਗਲੀ ਖ਼ਬਰ ਨਵ-ਨਿਯੁਕਤ ਹਲਕਾ ਇੰਚਾਰਜ ਹਨੀ ਟੌਂਸਾ ਨੂੰ ਦਿੱਤਾ ਜਾਵੇਗਾ ਵੱਧ ਤੋਂ ਵੱਧ ਸਹਿਯੋਗ -ਗੁਰਪ੍ਰੀਤ ਗੁੱਜਰ <br/>
Ad Position 24