ਬਲਾਚੌਰ, 21 ਅਪ੍ਰੈਲ (ਨਰੇਸ਼ ਧੌਲ)-ਪਿਛਲੇ ਦਿਨੀ ਕੌਮਾਂਤਰੀ ਮਹਿਲਾ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਮਾਵਾਂ ਭੈਣਾਂ ਸਮੁੱਚੀਆਂ ਔਰਤਾਂ ਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ ਗਿਆ ਹੈ ਜੋ ਆਪਣੇ ਆਪ ਵਿਚ ਹੀ ਇਕ ਸ਼ਲਾਘਾਯੋਗ ਉਪਰਾਲਾ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਸਾਬਕਾ ਸਰਪੰਚ ਚੌਧਰੀ ਰਾਮ ਸਰੂਪ ਥੋਪੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਦਿੱਤੇ ਗਏ ਇਸ ਮਾਣ ਸਤਿਕਾਰ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਵੀ ਪੂਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਲੋਕਾਂ ਨਾਲ ਕੀਤੇ ਗਏ ਲਗਪਗ ਸਾਰੇ ਵਾਅਦੇ ਪੂਰੇ ਕਰਕੇ ਦਿਖਾਏ ਹਨ | ਜਿਸ ਕਰਕੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਦੁਬਾਰਾ ਫਿਰ ਤੋਂ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਵੀ ਵਿਧਾਇਕਾ ਸੰਤੋਸ਼ ਕਟਾਰੀਆ ਦੀ ਯੋਗ ਅਗਵਾਈ ਹੇਠ ਹਲਕੇ ਦਾ ਵੱਡੇ ਪੱਧਰ 'ਤੇ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਉਹ ਸਮੁੱਚੇ ਹਲਕਾ ਵਾਸੀਆਂ ਦੀ ਪਹਿਲੀ ਪਸੰਦ ਦੇ ਆਗੂਆਂ ਵਿੱਚੋਂ ਸਾਹਮਣੇ ਆ ਰਹੇ ਹਨ?