13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡਾ. ਅੰਬੇਡਕਰ ਕਲੱਬ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਸਾਹਲੋਂ, 21 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ) - ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਡਾ. ਅੰਬੇਡਕਰ ਵੈੱਲਫੇਅਰ ਕਲੱਬ ਰਜਿ. ਸਾਹਲੋਂ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਹਲੋਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਲੋਂ ਦੇ ਵੱਖ-ਵੱਖ ਜਮਾਤਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਜਿਸ ਵਿੱਚ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਤੇ ਕਾਪੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ 'ਤੇ ਪ੍ਰਧਾਨ ਸਤਪਾਲ ਸਾਹਲੋਂ, ਪਿ੍ੰਸੀਪਲ ਅਲਕਾ ਰਾਣੀ, ਲੈਕ. ਜਸਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਨੇ ਆਪਣੇ ਵਿਚਾਰ ਰੱਖੇ ਤੇ ਬਾਬਾ ਸਾਹਿਬ ਡਾ. ਅੰਬੇਡਕਰ ਬਾਰੇ ਜਾਣਕਾਰੀ ਦਿੱਤੀ ਅਤੇ ਕਲੱਬ ਵੱਲੋਂ ਕੀਤੇ ਗਏ ਇਸ ਕਾਰਜ ਦੀ ਸ਼ਲਾਘਾਂ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਵਿੱਚ ਪੜਾਈ ਪ੍ਰਤੀ ਹੋਰ ਉਤਸ਼ਾਹ ਪੈਦਾ ਹੋਵੇਗਾ | ਇਸ ਮੌਕੇ 'ਤੇ ਜਰਨੈਲ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਸਾਹਲੋਂ ਪ੍ਰਧਾਨ ਸੇਵਾ ਸੁਸਾਇਟੀ, ਜਸਵੰਤ ਸਿੰਘ ਪੱਪੀ, ਮੱਖਣ ਸਿੰਘ, ਗੁਰਸ਼ਰਨ ਸਿੰਘ, ਕਮਲਜੀਤ ਸਿੰਘ, ਅਮਨਦੀਪ ਸਿੰਘ ਸਾਹਲੋਂ, ਜਸਵਿੰਦਰ ਸਿੰਘ ਭੱਟੀ ਪੰਚ, ਉਂਕਾਰ ਸਿੰਘ ਕਾਰਾ, ਮੱਖਣ ਸਿੰਘ ਗ੍ਰੰਥੀ, ਜਸਵਿੰਦਰ ਸਿੰਘ, ਰਜਨੀ ਬਾਲਾ, ਊਸ਼ਾ ਰਾਣੀ ਪੰਚ ਆਦਿ ਤੋਂ ਇਲਾਵਾ ਸਕੂਲ ਅਧਿਆਪਕ ਵਰਿੰਦਰਜੀਤ ਸਿੰਘ, ਲਖਵਿੰਦਰ ਸਿੰਘ, ਮਨਜੀਤ ਰਾਮ, ਭੁਪਿੰਦਰ ਸਿੰਘ, ਅਮਰਜੀਤ ਕੌਰ ਜਿੰਦ, ਸੂਜ਼ਨ ਵਿੱਜ, ਜਸਵਿੰਦਰ ਕੌਰ, ਪੂਨਮ ਰਾਣੀ, ਪਵਨਦੀਪ ਕੌਰ, ਊਸ਼ਾ ਰਾਣੀ ਹੈੱਡ ਟੀਚਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਲੰਗੇਰੀ 'ਚ ਸੰਤ ਬਾਬਾ ਕਰਮ ਸਿੰਘ ਦੀ ਯਾਦ 'ਚ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਯੂਨੀਵਰਸਿਟੀ ਪੰਜਾਬ ਨੇ ਐੱਚ. ਆਰ. ਮੀਟ 2026 ਦਾ ਕੀਤਾ ਪ੍ਰਬੰਧਨ
Ad Position 24