13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪਿੰਡ ਲੰਗੇਰੀ 'ਚ ਸੰਤ ਬਾਬਾ ਕਰਮ ਸਿੰਘ ਦੀ ਯਾਦ 'ਚ ਜੋੜ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਬੰਗਾ, 21 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਤਪ ਅਸਥਾਨ ਸੰਤ ਬਾਬਾ ਕਰਮ ਸਿੰਘ ਤੇ ਬਾਬਾ ਪਾਲ ਸਿੰਘ ਤੇਹਿੰਗ ਵਾਲਿਆਂ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਸੰਤਾਂ ਦੀ ਕੁਟੀਆ ਪਿੰਡ ਲੰਗੇਰੀ ਵਿਖੇ ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਲੰਗੇਰੀ, ਸਮੂਹ ਨਗਰ ਨਿਵਾਸੀਆਂ ਅਤੇ ਐੱਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਗੁਰੂ ਘਰ ਦੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਟ ਦੌੜਾਂ ਕਰਵਾਈਆਂ ਗਈਆਂ, ਜਿਸ ਵਿਚ ਚਾਲੀ ਦੇ ਕਰੀਬ ਜੋਗਾਂ ਨੇ ਭਾਗ ਲਿਆ | ਪਹਿਲੀ ਜੇਤੂ ਜੋਗ ਦੇ ਮਾਲਕ ਪਿੰਡ ਮਜਾਰਾ ਨੌ ਆਬਾਦ ਨੂੰ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਤੇਹਿੰਗ, ਸੁਰਜੀਤ ਸਿੰਘ ਰਾਏ, ਗੁਰਦੀਪ ਸਿੰਘ, ਜਸਵਿੰਦਰ ਕੁਮਾਰ, ਸੰਤੋਖ ਸਿੰਘ, ਸੁਖਪ੍ਰੀਤ ਸਿੰਘ, ਦਵਿੰਦਰ ਸਿੰਘ, ਮਨਜੋਤ ਸਿੰਘ, ਮਨਜਿੰਦਰ ਸਿੰਘ, ਸੁਖਜਿੰਦਰ ਸਿੰਘ ਤੇ ਗੁਰਮੇਲ ਬਿੱਲਾ ਸਟੂਡੀਓ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਹਿਰਾਮ ਦਾ ਪੰਜਵੀਂ ਤੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਡਾ. ਅੰਬੇਡਕਰ ਕਲੱਬ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>
Ad Position 24