ਬਲਾਚੌਰ, 21 ਅਪ੍ਰੈਲ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿਛਲੇ ਦਿਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਬਲਾਚੌਰ ਤੋਂ ਨੌਜਵਾਨ ਯੂਥ ਆਗੂ ਸੰਦੀਪ ਕੁਮਾਰ ਹਨੀ ਟੌਂਸਾ ਨੂੰ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਨਾਲ ਜਿੱਥੇ ਸਮੁੱਚੀ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਹਨੀ ਟੌਂਸਾ ਨੂੰ ਇਲਾਕਾ ਵਾਸੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਉੱਥੇ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬੀ. ਸੀ. ਵਿੰਗ ਦੇ ਪ੍ਰਧਾਨ ਚੌਧਰੀ ਨਰਿੰਦਰ ਚੇਚੀ ਨੇ ਵੀ ਨਵ ਨਿਯੁਕਤ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਨੂੰ ਮੁਬਾਰਕਬਾਦ ਦਿੱਤੀ | ਪ੍ਰਧਾਨ ਨਰਿੰਦਰ ਚੇਚੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿੱਚ ਪਾਵੇਗਾ |