12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ- ਡਾ. ਗੀਤਾਂਜਲੀ ਸਿੰਘ

Ad Position 21
No active advertisement
ਅਜੀਤ ਡੈਸਕ 22-04-2026
ਨਵਾਂਸ਼ਹਿਰ, 21 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਨੂੰ ਵਧਾਉਣ ਲਈ ਆਸ਼ਾ ਫੈਸੀਲੀਟੇਟਰਜ਼ ਤੇ ਆਸ਼ਾ ਵਰਕਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਮੀਟਿੰਗ ਦੌਰਾਨ ਆਸ਼ਾ ਫੈਸੀਲੀਟੇਟਰਜ਼ ਤੇ ਆਸ਼ਾ ਵਰਕਰਾਂ ਨਾਲ ਜ਼ਮੀਨੀ ਪੱਧਰ 'ਤੇ ਆ ਰਹੀਆਂ ਸਮੱਸਿਆਵਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ 'ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ | ਡਾ. ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ | ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਐੱਮ.ਐੱਮ.ਐੱਸ.ਵਾਈ. ਸਿਹਤ ਕਾਰਡ ਦੀ ਪ੍ਰਗਤੀ ਵਧਾਉਣ ਲਈ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦੀ ਲੋੜ 'ਤੇ ਜ਼ੋਰ ਦੇਣਾ ਚਾਹੀਦਾ ਹੈ | ਉਨ੍ਹਾਂ ਵਲੋਂ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਯੋਜਨਾ ਹੇਠ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ
Ad Position 22
No active advertisement
ਪਿਛਲੀ ਖ਼ਬਰ ਲਧਾਣਾ ਉੱਚਾ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ 'ਗਿਆਨ ਭੰਡਾਰ ਲਾਇਬ੍ਰੇਰੀ' ਦਾ ਉਦਘਾਟਨ 25 ਨੂੰ
Ad Position 24