12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 22-04-2026
ਕਟਾਰੀਆਂ, 21 ਅਪ੍ਰੈਲ (ਪ੍ਰੇਮੀ ਸੰਧਵਾਂ) - ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਸੁੱਜੋਂ ਡਾ. ਚਰਨਜੀਤ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਉਲੀਕੀ ਰੂਪ-ਰੇਖਾ ਦੇ ਅੰਤਰਗਤ ਆਯੂਸ਼ਮਾਨ ਅਰੋਗਿਆ ਕੇਂਦਰ ਮਕਸੂਦਪੁਰ ਵਿਖੇ ਕਮਿਊਨਿਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖ-ਰੇਖ ਵਿੱਚ ਬੇਟੀ ਬਚਾਓ ਬੇਟੀ ਪੜਾਓ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨੂੰ ਸਮਾਜ ਅੰਦਰ ਬੇਟੀਆਂ ਦੀ ਮਹੱਤਤਾ ਅਤੇ ਉਹਨਾਂ ਦੇ ਯੋਗਦਾਨ ਬਾਰੇ ਬਾਖੂਬੀ ਚਾਨਣਾ ਪਾਇਆ | ਸਮਾਜ ਅੰਦਰ ਅਜੇ ਵੀ ਧੀਆਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਜੋ ਇੱਕ ਚਿੰਤਾ ਦਾ ਵਿਸ਼ਾ ਹੈ | ਉਹਨਾਂ ਅੱਗੇ ਕਿਹਾ ਕਿ ਅਜੋਕੇ ਦੌਰ ਅੰਦਰ ਧੀਆਂ ਪੁੱਤਰਾਂ ਦੇ ਨਾਲੋਂ ਕਿਸੇ ਪੱਖੋਂ ਘੱਟ ਨਹੀਂ ਹਨ ਇਸ ਦੀ ਗਵਾਹੀ ਰੋਜਾਨਾ ਐਲਾਨੇ ਜਾਂਦੇ ਵੱਖੋ-ਵੱਖ ਨਤੀਜੇ ਹਨ ਜਿਸ ਵਿੱਚ ਕੁੜੀਆਂ ਹਮੇਸ਼ਾ ਬਾਜੀ ਮਾਰਦੀਆਂ ਦਿਖਾਈ ਦਿੰਦੀਆਂ ਹਨ | ਸੰਬੋਧਨ ਤੋਂ ਬਾਅਦ ਡਾਕਟਰ ਗੁਰਤੇਜ ਸਿੰਘ ਨੇ ਸੈਂਟਰ ਵਿਖੇ ਆਈਆਂ ਧੀਆਂ ਨੂੰ ਸਨਮਾਨ ਚਿੰਨ ਦੇ ਤੌਰ 'ਤੇ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਪ੍ਰਦਾਨ ਕੀਤੀਆਂ ਅਤੇ ਧੀਆਂ ਦੇ ਮਾਪਿਆਂ ਨੂੰ ਕੁੜੀਆਂ ਪ੍ਰਤੀ ਸੋਚ ਬਦਲਣ ਲਈ ਪ੍ਰੇਰਿਆ | ਇਸ ਦੇ ਨਾਲ ਹੀ ਡਾਕਟਰ ਸਾਹਿਬ ਨੇ ਬਦਲਦੇ ਮੌਸਮ ਦੌਰਾਨ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਦੇ ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਨਾਲ ਸਮਝਾਇਆ | ਇਸ ਮੌਕੇ ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਐਲ.ਐਚ.ਵੀ ਕੁਲਵਿੰਦਰ ਕੌਰ, ਏ.ਐਨ.ਐਮ. ਨਵਦੀਪ ਕੌਰ, ਆਸ਼ਾ ਵਰਕਰ ਹਰਜਿੰਦਰ ਕੌਰ ਮਕਸੂਦਪੁਰ, ਰੇਨੂ ਬਾਲਾ, ਗੁਰਪ੍ਰੀਤ ਕੌਰ, ਆਰਤੀ ਭਿ੍ਗੂ, ਸੁਮਨ ਦੇਵੀ, ਕਿਰਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਝਿੰਗੜਾਂ ਤੋਂ ਸੰਗਤਾਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਿੰਡ ਪਰਤੀਆਂ ਅਗਲੀ ਖ਼ਬਰ ਕੂੜੇ ਦਾ ਡੰਪ ਆਬਾਦੀ ਤੋਂ ਦੂਰ ਬਣਾਉਣ ਦੀ ਮੰਗ <br/>
Ad Position 24