12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰਮਤਿ ਸਮਾਗਮ 26 ਨੂੰ

Ad Position 21
No active advertisement
ਅਜੀਤ ਡੈਸਕ 22-04-2026
ਬੰਗਾ, 21 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ-ਬੰਗਾ ਵਿਖੇ ਸਮੂਹ ਸੰਗਤ ਵੱਲੋਂ ਗੁਰਮਤਿ ਸਮਾਗਮ 26 ਅਪ੍ਰੈਲ ਦਿਨ ਐਤਵਾਰ ਸ਼ਾਮ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਮਾਨ ਸਿੰਘ ਜੀ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗੁਰਮਤਿ ਵਿਚਾਰਾਂ ਦੀ ਸਾਂਝ ਨਾਲ ਸੰਗਤਾਂ ਨੂੰ ਪ੍ਰਮਾਤਮਾ ਦੇ ਚਰਨਾਂ ਨਾਲ ਜੋੜਨਗੇ | ਇਸ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦਾ ਬੈਨਰ ਜਾਰੀ ਕੀਤਾ ਗਿਆ | ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਦੇਸਾ ਸਿੰਘ ਹੈਡ ਗ੍ਰੰਥੀ, ਭਾਈ ਉਂਕਾਰ ਸਿੰਘ, ਅਮਰਜੀਤ ਸਿੰਘ ਸੈਕਟਰੀ, ਹਰਬੰਸ ਸਿੰਘ, ਠੇਕੇਦਾਰ ਮਨਜੀਤ ਸਿੰਘ ਜਲੰਧਰ, ਰਘਵੀਰ ਸਿੰਘ, ਬੀਬੀ ਰਜਿੰਦਰ ਕੌਰ, ਗੁਰਲੀਨ ਕੌਰ, ਪ੍ਰਭਲੀਨ ਕੌਰ, ਲਖਬੀਰ ਸਿੰਘ ਲੱਖੀ, ਅਮਰੀਕ ਸਿੰਘ, ਕੋਚ ਸਤਬੀਰ ਸਿੰਘ ਸੱਤੀ, ਗੁਰਫਤਿਹ ਸਿੰਘ, ਰਾਜਾ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੱਕੀ ਕਾਠਗੜ੍ਹ ਦੀਆਂ ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ ਬਣੀਆਂ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਪਿੰਡ ਝਿੰਗੜਾਂ ਤੋਂ ਸੰਗਤਾਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਿੰਡ ਪਰਤੀਆਂ
Ad Position 24