12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼ਹੀਦ ਭਗਤ ਸਿੰਘ ਨਗਰ ਦੇ ਖਿਡਾਰੀਆਂ ਨੇ ਗਤਕਾ ਰਾਜ ਚੈਂਪੀਅਨਸ਼ਿਪ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 22-04-2026
ਨਵਾਂਸ਼ਹਿਰ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2026 ਵਿਚ ਸ਼ਹੀਦ ਭਗਤ ਸਿੰਘ ਨਗਰ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਜਿੱਤ ਕੇ ਆਪਣੇ ਜ਼ਿਲ੍ਹੇ ਦਾ ਨਾਮ ਉੱਚਾ ਕੀਤਾ | ਪਿ੍ਤਪਾਲ ਸਿੰਘ ਹਵੇਲੀ ਦੀ ਸਰਪ੍ਰਸਤੀ ਹੇਠ ਅਮੋਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਰੂਪਨਗਰ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਭਜੋਤ ਸਿੰਘ ਨੇ 2, ਹਰਸ਼ਦੀਪ ਸਿੰਘ, ਗੋਪਾਲ ਸਿੰਘ, ਗੁਰਨੂਰ ਸਿੰਘ, ਮਨਮਾਹੀ ਸਿੰਘ ਤੇ ਹਰਪ੍ਰੀਤ ਸਿੰਘ ਨੇ 7 ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ ਲਈ ਮਾਣ ਵਾਲੀ ਉਪਲਬਧੀ ਹਾਸਲ ਕੀਤੀ | ਇਸ ਮੌਕੇ 'ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹੇ ਦੀ ਟੀਮ ਨਾਲ ਮਿਲਣੀ ਕਰਦੇ ਹੋਏ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਨੇ ਕੋਚ ਸਾਹਿਬਾਨ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਭਵਿੱਖ ਵਿੱਚ ਹੋਰ ਵਧੀਆ ਨਤੀਜੇ ਲਿਆਉਣ 'ਤੇ ਜ਼ੋਰ ਦਿੱਤਾ | ਇਸ ਦੌਰਾਨ ਗੱਤਕਾ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮਿਹਨਤ ਤੇ ਲਗਨ ਨਾਲ ਜ਼ਿਲ੍ਹੇ ਦਾ ਨਾਂਅ ਰੌਸ਼ਨ ਹੋਇਆ ਹੈ | ਉਨ੍ਹਾਂ ਨੇ ਕੋਚਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਖਿਡਾਰੀ ਇਸ ਮੁਕਾਮ ਤੱਕ ਪਹੁੰਚੇ ਹਨ | ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖ਼ਾਲਸਾ ਵੱਲੋਂ ਜੇਤੂ ਖਿਡਾਰੀਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਖਿਡਾਰੀ ਇਸੇ ਜਜ਼ਬੇ ਨਾਲ ਮਿਹਨਤ ਕਰਦੇ ਰਹਿਣਗੇ ਅਤੇ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨਗੇ | ਇਸ ਮੌਕੇ ਪਿ੍ਤਪਾਲ ਸਿੰਘ ਹਵੇਲੀ, ਅਮਰਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਥਾਂਦੀ, ਕਰਮਜੀਤ ਸਿੰਘ ਸੋਢੀ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਅਮੋਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਰਵਿੰਦਰ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਦੂਰ ਰਹੇ- ਪਹਿਲਵਾਨ ਲਾਦੀਆਂ
Ad Position 24