12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਵ. ਰਵਿੰਦਰ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 22-04-2026
ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਸਵ. ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਰਵਿੰਦਰੀ ਦੀ ਯਾਦ ਵਿਚ ਬਾਬਾ ਬਾਲਕ ਨਾਥ ਮੰਦਰ ਕਸਬਾ ਮਜਾਰੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਪੀ.ਜੀ.ਆਈ ਚੰਡੀਗੜ੍ਹ ਤੋਂ ਆਈ ਡਾਕਟਰਾਂ ਦੀ ਟੀਮ ਵਲੋਂ ਡਰੀਮ ਵਰਲਡ ਐਨ.ਜੀ.ਓ ਦੇ ਕੁਆਰਡੀਨੇਟਰ ਜਸਵੀਰ ਸਿੰਘ ਦੇ ਸਹਿਯੋਗ ਨਾਲ ਕੈਂਪ ਲਗਾ ਕੇ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਜਸਵੀਰ ਸਿੰਘ ਨੇ ਦੱਸਿਆ ਸਾਡੀ ਸੰਸਥਾ ਵਲੋਂ ਆਪਣੇ ਜ਼ਿਲੇ੍ਹ ਅੰਦਰ ਪੀ.ਜੀ.ਆਈ ਚੰਡੀਗੜ੍ਹ ਦੇ 4 ਕੈਂਪ ਅਤੇ ਡੀ.ਐਮ.ਸੀ ਲੁਧਿਆਣਾ ਦੇ 3 ਖ਼ੂਨਦਾਨ ਕੈਂਪ ਲਗਾਏ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਸ ਵੇਲੇ ਵੱਡੇ ਹਸਪਤਾਲਾਂ ਵਿਚ ਬਹੁਤ ਸਾਰੇ ਮਰੀਜ਼ਾਂ ਨੂੰ ਖ਼ੂਨ ਦੀ ਜ਼ਰੂਰਤ ਹੈ | ਤੁਹਾਡੇ ਵਲੋਂ ਦਿੱਤਾ ਗਿਆ ਖ਼ੂਨ ਕਿਸੇ ਲੋੜਵੰਦ ਦੀ ਜਾਨ ਬਚਾਉਂਦਾ ਹੈ | ਸਾਡੀ ਸੰਸਥਾ ਹਰ ਵੇਲੇ ਹੋਰ ਵੀ ਵੱਖ-ਵੱਖ ਹਸਪਤਾਲਾਂ ਦੇ ਮਰੀਜ਼ਾਂ ਵਾਸਤੇ ਲੋੜ ਪੈਣ 'ਤੇ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਰਹਿੰਦੀ ਹੈ | ਇਸ ਮੌਕੇ ਕੁਲਵਰਨ ਸਿੰਘ, ਸੋਹਣ ਸਿੰਘ ਰੱਕੜ, ਰਣਜੀਤ ਸਿੰਘ, ਪਰਮਜੀਤ ਸਿੰਘ ਸੋਢੀ, ਨਵਦੀਪ ਸਿੰਘ ਸੂਦ, ਮਨਜੀਤ ਸਿੰਘ ਕਾਲਾ ਤੋਂ ਇਲਾਵਾ ਖ਼ੂਨਦਾਨੀ ਨੌਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ਦੇ ਖਿਡਾਰੀਆਂ ਨੇ ਗਤਕਾ ਰਾਜ ਚੈਂਪੀਅਨਸ਼ਿਪ 'ਚ ਮਾਰੀ ਬਾਜ਼ੀ
Ad Position 24