12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਾਂਗਰਸ ਪਾਰਟੀ ਚੜ੍ਹਦਾ ਸੂਰਜ ਹੈ ਜੋ ਹਮੇਸ਼ਾ ਚਮਕਦਾ ਰਹੇਗਾ- ਚੌਧਰੀ ਮੀਨਾ ਸੂੰਢ <br/>

Ad Position 21
No active advertisement
ਅਜੀਤ ਡੈਸਕ 22-04-2026
ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਪਾਰਟੀ ਚੜ੍ਹਦਾ ਸੂਰਜ ਹੈ ਜੋ ਹਮੇਸ਼ਾ ਚਮਕਦਾ ਰਹੇਗਾ | ਇਹ ਸ਼ਬਦ ਸੀਨੀਅਰ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਪਤਨੀ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ ਨੇ ਕਲਸੀ ਫਰਨੀਚਰ ਹਾਊਸ ਬਹਿਰਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ, ਪਾਰਟੀ ਲੋਕਾਂ ਨਾਲ ਝੂਠੇ ਵਾਇਦੇ ਕਰਨ ਵਿਚ ਵਿਸ਼ਵਾਸ਼ ਨਹੀਂ ਰੱਖਦੀ ਸਗੋਂ ਲੋਕ ਭਲਾਈ ਕੰਮ ਕੀਤੇ ਹਨ ਅਤੇ ਕਰਦੇ ਰਹਾਂਗੇ | ਉਨ੍ਹਾਂ ਹੋਰ ਕਿਹਾ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਿਨ੍ਹਾਂ ਦਾ ਸਾਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ | ਪੰਜਾਬ ਦੇ ਲੋਕ ਚੋਣਾਂ ਦਾ ਇੰਤਜਾਰ ਕਰ ਰਹੇ ਹਨ ਜੋ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣਗੇ | ਇਸ ਮੌਕੇ ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਭਜਨ ਸਿੰਘ, ਪਰਮਜੀਤ, ਸੁੱਚਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਨਵਾਂ ਪਿੰਡ ਟੱਪਰੀਆਂ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਵਲੋਂ ਅੰਬੇਡਕਰ ਕਲੱਬ ਸਰਹਾਲ ਕਾਜ਼ੀਆਂ ਨੂੰ 31000 ਦਾ ਯੋਗਦਾਨ
Ad Position 24