12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਸ਼ੋਕ ਕਟਾਰੀਆ ਨੇ ਪਿੰਡ ਮਾਜਰਾ ਬੇਟ ਦੀ ਪੰਚਾਇਤ ਨੂੰ ਪੰਜ ਲੱਖ ਦਾ ਚੈੱਕ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 22-04-2026
ਕਾਠਗੜ੍ਹ, 21 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੁਆਰਾ ਸਰਬਸੰਮਤੀ ਨਾਲ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ਪਿੰਡ ਮਾਜਰਾ ਬੇਟ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਵਲੋਂ ਪੰਜ ਲੱਖ ਰੁਪਏ ਦਾ ਚੈੱਕ ਸਰਪੰਚ ਸੁਰਿੰਦਰ ਸ਼ਰਮਾ ਨੂੰ ਮੋਹਤਵਾਰ ਵਿਅਕਤੀਆਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ | ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਬਾਰੇ ਸਾਨੂੰ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ | ਇਸ ਮੌਕੇ ਸਰਪੰਚ ਮਾਜਰਾ ਸਿਕੰਦਰ ਸਿੰਘ ਲਾਂਦੀ, ਬਲਾਕ ਪ੍ਰਧਾਨ ਲਾਲ ਚੰਦ ਲਾਲੀ, ਰਿਸ਼ੀ ਭਨੋਟ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਸੁਭਾਸ਼ ਭਾਟੀਆ, ਰਾਮ ਪਾਲ, ਕਰਨੈਲ ਸਿੰਘ ਭੂੰਬਲਾ, ਸਲਵਿੰਦਰ ਸਿੰਘ ਘੁੰਮਣ ਤੇ ਰਕੇਸ਼ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਸ਼ਹੀਦ ਭਗਤ ਸਿੰਘ ਨਗਰ 'ਚ ਨਵੀਆਂ ਨਿਯੁਕਤੀਆਂ ਕੀਤੀਆਂ- ਮੂੰਗਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਨਵਾਂ ਪਿੰਡ ਟੱਪਰੀਆਂ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24