12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਬੰਗਾ, 21 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ 'ਚ ਸਲਾਨਾ ਜਸਪ੍ਰੀਤ ਸਿੰਘ ਦਰੜ ਵਜੀਫ਼ਾ ਵੰਡ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਜੋ ਦਰਸ਼ਨ ਸਿੰਘ ਪਿੰਕਾ ਵੱਲੋਂ ਆਪਣੇ ਹੋਣਹਾਰ ਸਪੁੱਤਰ ਜਸਪ੍ਰੀਤ ਸਿੰਘ ਦਰੜ ਦੀ ਯਾਦ ਵਿੱਚ ਕਰਵਾਇਆ ਜਾਂਦਾ ਹੈ ਵਿਚ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਉਹਨਾਂ ਦੀ ਸਹਾਇਤਾ ਕੀਤੀ ਜਾਂਦੀ ਹੈ | ਇਸ ਮੌਕੇ ਸ. ਅਜੈਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਚੈੱਕ ਭੇਟ ਕੀਤੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਥਾਨਕ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ, ਡਾ: ਇੰਦੂਰੱਤੀ, ਡਾ. ਕਮਲਦੀਪ ਕੌਰ, ਡਾ. ਅੰਮਿ੍ਤ ਕੌਰ, ਡਾ. ਹਰਜੋਤ ਸਿੰਘ ਅਤੇ ਸੁਪਰਡੈਂਟ ਸ. ਪਰਮਜੀਤ ਸਿੰਘ ਹਾਜ਼ਰ ਸਨ | ਇਸ ਸਮਾਗਮ ਵਿੱਚ ਡਾ. ਰਾਜੇਸ਼ ਸ਼ਰਮਾ ਨੇ ਮੰਚ ਸੰਚਾਲਨ ਕੀਤਾ | ਅਧਿਆਪਕਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਜੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਾਜ਼ਰ ਸਨ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵੱਲੋਂ ਸ. ਦਰਸ਼ਨ ਸਿੰਘ ਪਿੰਕਾ ਦਾ ਵਿਦਿਆਰਥੀਆਂ ਦੀ ਮਾਇਕ ਸਹਾਇਤਾ ਲਈ ਧੰਨਵਾਦ ਕੀਤਾ ਗਿਆ ਉਥੇ ਸ. ਅਜੈਪਾਲ ਸਿੰਘ ਨੂੰ ਵੀ ਆਪਣਾ ਕੀਮਤੀ ਸਮਾਂ ਕੱਢਣ ਅਤੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦੇਣ ਲਈ ਸ਼ੁਕਰੀਆ ਕਿਹਾ |
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਾਗਰ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮਹਿਲਾ ਕਾਂਗਰਸ ਸ਼ਹੀਦ ਭਗਤ ਸਿੰਘ ਨਗਰ 'ਚ ਨਵੀਆਂ ਨਿਯੁਕਤੀਆਂ ਕੀਤੀਆਂ- ਮੂੰਗਾ
Ad Position 24