12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਿਰਮਲ ਸਾਗਰ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 22-04-2026
ਉੜਾਪੜ/ਲਸਾੜਾ, 21 ਅਪ੍ਰੈਲ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਦੀ ਦਸਵੀਂ ਦੀ ਸੀ.ਬੀ.ਐਸ.ਈ ਦੀ ਪ੍ਰੀਖਿਆ ਵਿੱਚ ਵਿੱਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦਾ ਦਸਵੀਂ ਦਾ ਨਤੀਜਾ ਇਸ ਸਾਲ ਵੀ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਅਤੇ ਪਿੰ੍ਰਸੀਪਲ ਮੀਨਾਕਸ਼ੀ ਚੱਢਾ ਨੇ ਦੱਸਿਆ ਕਿ ਦਸਵੀਂ ਦੀ ਭਾਵਨਾ ਹੀਰ ਨੇ 94.8 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਦੀਸ਼ਿਕਾ ਨੇ 93.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਜਸਰੀਤ ਸੈਣੀ ਨੇ 92 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰਾਂ ਗੁਰਪੁਨੀਤ ਨੇ 91.6 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਅਤੇ ਮਨਜੌਤ ਕੌਰ 90 ਫੀਸਦੀ ਅੰਕਾਂ ਨਾਲ ਪੰਜਵੇਂ ਸਥਾਨ 'ਤੇ ਰਹੀ | ਡਾਇਰੈਕਟਰ ਸੰਜੇ ਪਾਸੀ ਨੇ ਇਸ ਪ੍ਰੀਖਿਆ ਵਿੱਚ ਮਾਰਕਾ ਮਾਰਨ ਵਾਲੇ ਵਿੱਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਆਖਿਆ ਕਿ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਿੱਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਸਮੂਹਿਕ ਯੋਗਦਾਨ ਰਿਹਾ | ਕਾਰਜਕਾਰੀ ਡਾਇਰੈਕਟਰ ਆਭਾ ਪਾਸੀ ਵਲੋਂ ਵੀ ਸਾਰੇ ਵਿੱਦਿਆਰਥੀਆਂ ਨੂੰ ਵਧਾਈ ਦਿੱਦਿਆਂ ਆਖਿਆ ਕਿ ਸਾਡਾ ਮੁੱਖ ਉਦੇਸ਼ ਵਿੱਦਿਆਰਥੀਆਂ ਨੂੰ ਸਿਰਫ ਅਕਾਦਮਿਕ ਖੇਤਰ ਵਿੱਚ ਉਤਮ ਬਨਾਉਣਾ ਨਹੀ ਬਲਕਿ ਜੀਵਨ ਦੇ ਆਉਣ ਵਾਲੇ ਸੰਘਰਸ਼ ਲਈ ਤਿਆਰ ਕਰਨਾ ਵੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੜ੍ਹੀ ਕਾਨੂੰਗੋ ਦੇ ਜੰਝ ਘਰ ਲਈ 2 ਲੱਖ ਰੁਪਏ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ
Ad Position 24