12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 22-04-2026
ਬੰਗਾ, 21 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਬੀ. ਕਾਮ. ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵੱਲੋਂ ਐਲਾਨੇ ਨਵੰਬਰ 2025 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਕਾਲਜ ਦਾ ਮਾਣ ਵਧਾਇਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਵਿਦਿਆਰਥਣ ਗੁਰਪ੍ਰੀਤ ਕੌਰ ਨੇ 8.32 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ 12ਵਾਂ ਜ਼ਿਲ੍ਹੇ ਵਿਚ ਦੂਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਇੰਦਰਪ੍ਰੀਤ ਕੌਰ ਨੇ 8.24 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿੱਚ 14ਵਾਂ, ਜ਼ਿਲ੍ਹੇ ਵਿੱਚ ਤੀਜਾ ਅਤੇ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ | ਰਾਜਵਿੰਦਰ ਕੌਰ ਅਤੇ ਮਨਜੋਤ ਕੌਰ ਨੇ 8.16 ਐੱਸ.ਜੀ.ਪੀ.ਏ ਨਾਲ ਯੂਨੀਵਰਸਿਟੀ ਵਿੱਚ 16ਵਾਂ ਅਤੇ ਕਾਲਜ ਵਿੱਚ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਸਾਹਿਬ ਨੇ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਕਾਮਰਸ ਵਿਭਾਗ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਵੀ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ | ਉਨ੍ਹਾਂ ਨੇ ਵਿਭਾਗ ਦੇ ਅਧਿਆਪਕਾਂ ਨੂੰ ਵੀ ਇਸ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਿਤ ਮਿਹਨਤ ਅਤੇ ਯੋਗ ਮਾਰਗਦਰਸ਼ਨ ਨਾਲ ਹੀ ਇਹ ਸੰਭਵ ਹੋਇਆ ਹੈ | ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਭਵਿੱਖ ਵਿੱਚ ਇਸ ਤੋਂ ਵੀ ਵੱਧ ਸ਼ਾਨਦਾਰ ਨਤੀਜਿਆਂ ਦੀ ਆਸ ਪ੍ਰਗਟਾਈ | ਇਸ ਮੌਕੇ ਡਾ. ਕਮਲਦੀਪ ਕੌਰ, ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ ਦੀਪਕਾ, ਪ੍ਰੋ. ਪਿ੍ਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਹਰਸਿਮਰਨ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਸਭਾ ਬਲਾਚੌਰ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਬਰਤਾਨੀਆ ਦੀ ਪਾਰਲੀਮੈਂਟ 'ਚ ਹੋਇਆ ਡਾ. ਤਜਿੰਦਰਪਾਲ ਸਿੰਘ ਦਾ ਸਨਮਾਨ
Ad Position 24