12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਨਾਤਨ ਧਰਮ ਸਭਾ ਬਲਾਚੌਰ ਦੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 22-04-2026
ਬਲਾਚੌਰ, 21 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਸਨਾਤਨ ਧਰਮ ਸਭਾ ਬਲਾਚੌਰ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਰਿੰਦਰ ਪਨੇਸਰ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਗਗਨਦੀਪ ਸਿੰਘ ਵੱਲੋਂ ਸੰਸਥਾ ਦੀਆਂ ਪਿਛਲੇ ਸਾਲ ਦੀਆਂ ਗਤੀਵਿਧੀਆਂ ਦੀ ਪੜਚੋਲ ਕੀਤੀ ਗਈ, ਇਸ ਮੌਕੇ ਖ਼ਜ਼ਾਨਚੀ ਬਲਵੰਤ ਕਿਸ਼ੋਰ ਵਲੋਂ ਵਿੱਤੀ ਲੇਖਾ-ਜੋਖਾ ਰਿਪੋਰਟ ਪੜ੍ਹ ਕੇ ਸੁਣਾਈ, ਜਿਸ ਨੂੰ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕੀਤਾ | ਇਸ ਮੌਕੇ ਪਿਛਲੇ ਸਾਲ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਦਿਨ-ਰਾਤ ਇੱਕ ਕਰਨ ਵਾਲੇ ਵਲੰਟੀਅਰਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਮੀਟਿੰਗ ਦੌਰਾਨ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਪ੍ਰਣ ਵੀ ਲਿਆ ਗਿਆ | ਇਸ ਮੌਕੇ ਉਪ ਸਰਪ੍ਰਸਤ ਪਰਮਜੀਤ ਰੱਤੇਵਾਲੀਆ, ਮੰਡਲ ਪ੍ਰਮੁੱਖ ਰਣਦੀਪ ਕੌਸ਼ਲ, ਲੇਖਰਾਜ ਅਤੇ ਜੋਗਿੰਦਰ ਸੋਹਨਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਇਲਾਵਾ ਸੀਨੀਅਰ ਉਪ ਪ੍ਰਧਾਨ ਪ੍ਰਦੀਪ ਰਾਣਾ, ਉਪ ਪ੍ਰਧਾਨ ਪ੍ਰਦੀਪ ਨਾਗਪਾਲ, ਨੰਦ ਕਿਸ਼ੋਰ ਅਤੇ ਸ਼ੇਖਰਪਾਲ ਬੈਂਸ ਨੇ ਆਪਣੇ ਵਿਚਾਰ ਰੱਖੇ | ਮੀਟਿੰਗ ਵਿੱਚ ਸੰਯੁਕਤ ਸਕੱਤਰ ਸੋਮਨਾਥ ਤਕਲਾ, ਉਪ ਖ਼ਜ਼ਾਨਚੀ ਰਿੱਕੀ ਬਜਾਜ, ਲੇਖਾਕਾਰ ਰਾਜੀਵ ਆਨੰਦ ਅਤੇ ਮੈਂਬਰ ਅਮਰਜੀਤ ਤੇ ਅਰਿੰਦਰ ਸਿੰਘ ਵੀ ਮੌਜੂਦ ਸਨ | ਮੀਟਿੰਗ ਦੇ ਅਖੀਰ ਵਿੱਚ ਪ੍ਰਧਾਨ ਸੁਰਿੰਦਰ ਪਨੇਸਰ ਨੇ ਆਏ ਹੋਏ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ | ਸਮੂਹ ਅਹੁਦੇਦਾਰਾਂ ਨੇ ਇੱਕਜੁੱਟ ਹੋ ਕੇ ਵਿਸ਼ਵਾਸ ਦਿਵਾਇਆ ਕਿ ਉਹ ਸਨਾਤਨ ਧਰਮ ਦੇ ਪ੍ਰਚਾਰ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਅੱਗੇ ਵਧਾਉਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲੂਪੋਤਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24