12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਘੁੰਮਣਾਂ 'ਚ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 22-04-2026
ਘੁੰਮਣਾਂ, 21 ਅਪ੍ਰੈਲ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ 'ਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ 135ਵਾਂ ਜਨਮ ਦਿਨ ਡਾ. ਅੰਬੇਡਕਰ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ 'ਚ ਗਾਇਕ ਦਵਿੰਦਰ ਰੂਹੀ ਅਤੇ ਲੱਕੀ ਹਿਆਲਾ ਨੇ ਡਾ. ਅੰਬੇਡਕਰ ਦੇ ਜੀਵਨ ਨਾਲ ਸਬੰਧਤ ਰਚਨਾਵਾਂ ਪੇਸ਼ ਕੀਤੀਆਂ | ਬਸਪਾ ਆਗੂ ਪ੍ਰਵੀਨ ਬੰਗਾ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ, ਪ੍ਰਧਾਨ ਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਜਾਤ- ਪਾਤ ਤੋਂ ਉੱਪਰ ਉਠ ਕੇ ਚੰਗੀ ਸੋਚ ਦੇ ਧਾਰਨੀ ਬਣਨਾ ਚਾਹੀਦਾ ਹੈ | ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਆਪ ਨੂੰ ਸੁਧਾਰਨ ਦੀ ਲੋੜ ਹੈ | ਪ੍ਰਬੰਧਕ ਕਮੇਟੀ ਵਲੋਂ ਆਈਆਂ ਸ਼ਖਸ਼ੀਅਤਾਂ ਦਾ ਮਾਣ ਕੀਤਾ ਗਿਆ | ਇਸ ਮੌਕੇ 'ਤੇ ਧਰਮਾ ਬੈਂਸ, ਰੇਸ਼ਮ ਸਿੰਘ ਘੁੰਮਣ, ਦੀਪਾ ਝੱਮਟ, ਡਾ. ਕੁਲਦੀਪ ਰਾਜ, ਸਰਪੰਚ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਮਾਂਗਟ, ਬਿਟੂ ਬੰਗਾ, ਡਾ. ਨਿਰਮਲ ਕੁਮਾਰ, ਲਾਡੀ, ਬੌਬੀ ਪੰਚ, ਮਨਦੀਪ ਕੁਮਾਰ, ਮਨਜੀਤ ਸਿੰਘ ਜੱਸੀ, ਪ੍ਰੀਤੀ ਸਪਰੂ ਬਲਾਕ ਸੰਮਤੀ ਮੈਂਬਰ, ਮਾਸਟਰ ਦੇਸ ਰਾਜ, ਕਮਲਜੀਤ ਦੜੌਚ, ਕਾਂਚੀ ਜੀਤ, ਨੰਬਰਦਾਰ ਜਸਪਾਲ, ਰਾਜਾ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਮਚਾਇਆ ਹੜਕੰਪ, ਇੱਕੋ ਰਾਤ 3 ਮੋਬਾਈਲ ਅਤੇ 4 ਆੜ੍ਹਤਾਂ ਤੋਂ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ਗਰਮੀ ਦੀ ਲਹਿਰ ਤੋਂ ਬਚਣ ਲਈ ਸੁਚੇਤ ਰਹਿਣ ਦੀ ਲੋੜ- ਡਾ. ਨੀਨਾ ਸ਼ਾਂਤ
Ad Position 24