30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪ੍ਰਵਾਸੀ ਪੰਜਾਬੀਆਂ ਦਾ ਆਪਣੇ ਵਤਨ ਨਾਲ ਮੋਹ ਕਦੀ ਨਹੀਂ ਟੁੱਟ ਸਕਦਾ- ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 23-04-2026
ਉਸਮਾਨਪੁਰ, 22 ਅਪ੍ਰੈਲ (ਸੰਦੀਪ ਮਝੂਰ)-ਪ੍ਰਵਾਸੀ ਪੰਜਾਬੀਆਂ ਦਾ ਆਪਣੇ ਵਤਨ ਨਾਲ ਮੋਹ ਕਦੀ ਨਹੀਂ ਟੁੱਟ ਸਕਦਾ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵਕ ਅਤੇ ਦਾਨੀ ਬਲਬੀਰ ਸਿੰਘ ਉਸਮਾਨਪੁਰ ਯੂ.ਐੱਸ.ਏ. (ਸਿਆਟਲ) ਨੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਹਮੇਸ਼ਾ ਪੰਜਾਬ ਵੱਸਦਾ ਹੈ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਾਲ ਵਿਚ ਦੋ ਵਾਰ ਪੰਜਾਬ ਜਰੂਰ ਗੇੜਾ ਮਾਰਦੇ ਹਨ | ਕਿਉਂਕਿ ਇਸਨਾਨ ਦਾ ਆਪਣੇ ਵਤਨ ਆਪਣੀ ਜਨਮ ਭੂਮੀ ਨਾਲੋਂ ਮੋਹ ਨਹੀਂ ਟੁੱਟਣਾ ਚਾਹੀਦਾ | ਇਸ ਮੌਕੇ ਉਚੇਚੇ ਤੌਰ 'ਤੇ ਅਮਰੀਕਾ ਤੋਂ ਪੁੱਜੇ ਸਨੀ ਕੁਮਾਰ ਅਹਲੂਵਾਲੀਆ ਦਾ ਬਲਬੀਰ ਸਿੰਘ ਯੂ.ਐੱਸ.ਏ., ਹਰਜਾਪ ਸਿੰਘ ਕੈਲੀਫੋਰਨੀਆ ਯੂ.ਐੱਸ.ਏ. ਆਦਿ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਨੀ ਅਹਲੂਵਾਲੀਆ ਨੇ ਕਿਹਾ ਕਿ ਬਲਬੀਰ ਸਿੰਘ ਯੂ.ਐੱਸ.ਏ. ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਨੂੰ ਬਹੁਤ ਮਾਣ ਸਤਿਕਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਵਲੋਂ ਜਾਰੀ ਸਮਾਜ ਸੇਵਾ ਦੇ ਕਾਰਜਾਂ ਤੋਂ ਬਹੁਤ ਪ੍ਰਭਾਵਿਤ ਹਨ | ਇਨਸਾਨ ਨੂੰ ਆਪਣੀ ਮਿੱਟੀ ਨਾਲ ਜੁੜਿਆ ਰਹਿਣ ਦੇ ਨਾਲ-ਨਾਲ ਆਪਣੀ ਜਨਮ ਭੂਮੀ ਲਈ ਵੀ ਕੁਝ ਨਾ ਕੁਝ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਮੇਜਰ ਸਿੰਘ ਭਗਰਾਂ, ਮਲਕੀਤ ਸਿੰਘ ਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਰੋਜ਼ੀ ਨਾਗਪਾਲ ਦੇ ਪਤੀ ਸਮਾਜ ਸੇਵੀ ਦੀਪਕ ਨਾਗਪਾਲ ਨੇ ਕੀਤੀ ਵਿਧਾਇਕ ਦੇਵ ਮਾਨ ਨਾਲ ਮੁਲਾਕਾਤ ਅਗਲੀ ਖ਼ਬਰ ਗੜ੍ਹੀ ਅਜੀਤ ਸਿੰਘ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24