25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜ਼ੁਰਗਾਂ ਦਾ ਸੁਪਨਾ ਹੋ ਰਿਹੈ ਪੂਰਾ- ਬਿ੍ਗੇਡੀਅਰ ਰਾਜ ਕੁਮਾਰ

Ad Position 21
No active advertisement
ਅਜੀਤ ਡੈਸਕ 23-04-2026
ਕਾਠਗੜ੍ਹ, 22 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵਲੋਂ ਤੀਰਥ ਯਾਤਰਾ ਤਹਿਤ ਧਾਰਮਿਕ ਸਥਾਨਾਂ ਲਈ ਸ਼ਰਧਾਲੂਆਂ ਵਾਸਤੇ ਬੱਸਾਂ ਸ਼ਹਿਰਾਂ, ਪਿੰਡਾਂ, ਕਸਬਿਆਂ 'ਚ ਭੇਜ ਕੇ ਮਹਾਨ ਕਾਰਜ ਆਰੰਭ ਕੀਤੇ ਹਨ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬਿ੍ਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ | ਬਿ੍ਗੇਡੀਅਰ ਰਾਜ ਕੁਮਾਰ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇੱਕ ਅਜਿਹੀ ਲੋਕ ਪੱਖੀ ਯੋਜਨਾ ਹੈ, ਜਿਸ ਨਾਲ ਬਜ਼ੁਰਗਾਂ ਦਾ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਬਜੁਰਗ ਕਈ ਘਰੇਲੂ ਕਾਰਨਾ ਕਰਕੇ ਤੀਰਥ ਸਥਾਨਾਂ ਦੇ ਦਰਸ਼ਨਾ ਨੂੰ ਨਹੀਂ ਜਾ ਸਕਦੇ ਸਨ, ਪ੍ਰੰਤ ਉਨ੍ਹਾਂ ਨੂੰ ਮੁਫਤ ਵਿੱਚ ਤੀਰਥ ਯਾਤਰਾ 'ਤੇ ਜਾਣ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕ ਤੀਰਥ ਅਤੇ ਵਾਹਗਾ ਵਾਰਡਰ ਸਾਰੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ ਤੇ ਸਰਕਾਰ ਵਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀਆਂ ਹਨ | ਇਸ ਮੌਕੇ 'ਤੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਿਲਾਘਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ | ਬਿ੍ਗੇਡੀਅਰ ਰਾਜ ਕੁਮਾਰ ਨੇ ਇਸ ਪਰਉਪਕਾਰੀ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਗੀਤਾ ਭਵਨ ਰੋਡ 'ਤੇ ਗਾਬਾ ਗਾਰਮੈਂਟਸ ਦੇ ਸ਼ੋਅ ਰੂਮ 'ਤੇ ਲੱਗੀ ਅੱਗ ਅਗਲੀ ਖ਼ਬਰ ਪ੍ਰਵਾਸੀ ਪੰਜਾਬੀਆਂ ਦਾ ਆਪਣੇ ਵਤਨ ਨਾਲ ਮੋਹ ਕਦੀ ਨਹੀਂ ਟੁੱਟ ਸਕਦਾ- ਬਲਬੀਰ ਸਿੰਘ
Ad Position 24