ਮੁਕੰਦਪੁਰ, 22 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿਲ ਅਕੈਡਮੀ ਤੇ ਮੈਪਲ ਵੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦੁਆਰਾ ਧਰਤੀ ਦਿਵਸ ਬਹੁਤ ਹੀ ਖੁਸ਼ੀ 'ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਗਾਇਨ ਕਰਕੇ ਧਰਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਇਸ ਤੋਂ ਇਲਾਵਾ ਸ਼ਬਦ ਗਾਇਨ ਅਤੇ ਕਵਿਤਾਵਾਂ ਗਾਇਨ ਕਰਨ ਵਾਲੇ ਵਦਿਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਸਰਦਾਰ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ ਕਰਨ ਪਾਣੀ ਦੀ ਸੁਵਰਤੋਂ ਕਰਨ ਅਤੇ ਵੱਧ ਤੋਂ ਵੱਧ ਰੁੱਖ ਲੱਗਾ ਕੇ ਧਰਤੀ ਨੂੰ ਹਰਿਆ-ਭਰਿਆ ਕਰਨ ਲਈ ਪ੍ਰੇਰਤ ਕਰਦਿਆਂ ਧਰਤੀ ਨੂੰ ਮਾਂ ਸਮਾਨ ਸਮਜਦਿਆਂ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ |