ਔੜ, 22 ਅਪ੍ਰੈਲ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਚੱਲਦਾ ਵੀਰ ਚੱਕਰਵਰਤੀ ਪੰਜਵਾਂ ਤਖਤ 96 ਕਰੋੜੀ ਮਿਸਲ ਸ੍ਰੀ ਅਨੰਦਪੁਰ ਸਾਹਿਬ 6 ਜੂਨ 1984 ਪੰਜਾਬ ਹਿੰਦੁਸਤਾਨ ਵਿਸ਼ਵ ਦੇ ਹੈੱਡ ਕੁਆਰਟਰ ਇਤਿਹਾਸਿਕ ਪਵਿੱਤਰ ਧਾਰਮਿਕ ਪੁਰਾਤਨ ਤਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਪਿੰਡ ਗੜਪਧਾਣਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ, ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਅਤੇ ਜਲਿਆਂ ਵਾਲੇ ਬਾਗ ਸ੍ਰੀ ਅੰਮਿ੍ਤਸਰ ਸਾਹਿਬ ਦਾ ਸ਼ਹੀਦੀ ਸਾਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਜਲਿਆਂ ਵਾਲੇ ਬਾਗ ਦੇ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ | ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਭਾਰਤ ਵਰਗ ਨੂੰ ਦਿਤੀਆਂ ਦੇਣਾ ਦਾ ਵੀ ਜ਼ਿਕਰ ਕੀਤਾ ਗਿਆ | ਸਹਿਜ ਪਾਠ ਦੇ ਭੋਗ ਤੋਂ ਉਪਰੰਤ ਤਪ ਅਸਥਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਸੰਤ ਬਾਬਾ ਠਾਕਰ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਅਤੇ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਜਸਪਾਲ ਸਿੰਘ ਚਾਨਾ, ਅਮਨਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ, ਦਿਲਾਵਰ ਸਿੰਘ, ਗੁਰਦੇਵ ਸਿੰਘ, ਗੁਰਜੀਤ ਸਿੰਘ, ਚੂਹੜ ਸਿੰਘ, ਕੇਵਲ ਸਿੰਘ, ਨੰਬਰਦਾਰ ਕਸ਼ਮੀਰ ਸਿੰਘ, ਬਲਵੀਰ ਸਿੰਘ, ਹਰਮਨ ਸਿੰਘ, ਗੁਰਜੋਤ ਸਿੰਘ, ਅੰਮਿ੍ਤਪਾਲ ਸਿੰਘ ਤੇ ਅੰਸ਼ਪ੍ਰੀਤ ਸਿੰਘ ਆਦਿ ਹਾਜ਼ਰ ਸਨ |