25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਲੰਗੜੋਆ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਨਵਾਂਸ਼ਹਿਰ, 22 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਵਾਤਾਵਰਣ ਸੰਭਾਲ ਸੋਸਾਇਟੀ ਵੱਲੋਂ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸੁਸਾਇਟੀ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦਿਨੋਂ ਦਿਨ ਵਧ ਰਹੀ ਧਰਤੀ ਦੀ ਤਪਸ਼ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਵਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ | ਸੁਸਾਇਟੀ ਦੇ ਉਪ ਪ੍ਰਧਾਨ ਤਰਸੇਮ ਲਾਲ ਨੇ ਵਿਸ਼ਵ ਧਰਤੀ ਦਿਵਸ ਦੇ ਮੁੱਖ ਪਹਿਲੂ ਉਦੇਸ਼ ਧਰਤੀ ਦੀ ਸੰਭਾਲ, ਜਲਵਾਯੂ ਤਬਦੀਲੀ, ਪ੍ਰਦੂਸ਼ਣ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਦੱਸਿਆ ਅਤੇ ਕਿਹਾ ਕਿ ਇਸ ਦੀ ਸ਼ੁਰੂਆਤ 22 ਅਪ੍ਰੈਲ 1970 ਨੂੰ ਅਮਰੀਕਾ ਵਿਚ ਹੋਈ ਸੀ, ਜਿਸ ਤੋਂ ਬਾਅਦ ਇਹ ਇਕ ਵਿਸ਼ਵਵਿਆਪੀ ਅੰਦੋਲਨ ਬਣ ਗਿਆ ਹੈ | ਵਿਸ਼ਵ ਦੇ 193 ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ | ਮੈਂਬਰ ਕੁਲਦੀਪ ਕੁਮਾਰ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਧਰਤੀ ਸਾਡਾ ਇਕਲੌਤਾ ਘਰ ਹੈ, ਜਿਸ ਦੀ ਰੱਖਿਆ ਕਰਨਾ ਮਨੁੱਖੀ ਫਰਜ਼ ਹੈ | ਇਸ ਮੌਕੇ ਸਕੂਲਾਂ, ਕਾਲਜਾਂ ਤੇ ਵੱਖ-ਵੱਖ ਸੰਸਥਾਵਾਂ ਵਿਚ ਰੁੱਖ ਲਗਾਉਣ, ਸਫਾਈ ਮੁਹਿੰਮ ਅਤੇ ਜਾਗਰੂਕਤਾ ਰੈਲੀਆਂ ਵਰਗੇ ਪ੍ਰੋਗਰਾਮ ਕੀਤੇ ਜਾਂਦੇ ਹਨ | ਰੇਸ਼ਮ ਸਿੰਘ, ਧਰਮਪਾਲ ਬਾਲੀ ਅਤੇ ਬਲਜੀਤ ਚੋਪੜਾ ਨੇ ਆਪਣੇ ਸੰਦੇਸ਼ ਵਿੱਚ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦੇ ਸਿਧਾਂਤ 'ਤੇ ਚੱਲਦਿਆਂ ਕੁਦਰਤ ਨਾਲ ਜੁੜਨ ਅਤੇ ਇਸ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਕੂਲ ਦੇ ਖੇਡ ਮੈਦਾਨ ਵਿੱਚ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ ਅਤੇ ਉਨ੍ਹਾਂ ਨੂੰ ਪਾਲਣ-ਪੋਸ਼ਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਡਾ. ਸੁਰਿੰਦਰ ਪਾਲ ਅਗਨੀਹੋਤਰੀ ਨੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਡਾ. ਅਗਨੀਹੋਤਰੀ ਨੇ ਬੱਚਿਆਂ ਨੂੰ ਸੁਸਾਇਟੀ ਮੈਂਬਰਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿਚ ਲਿਆਉਣ ਦੀ ਗੱਲ ਕਹੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਸ਼ੱਕੀ ਮੌਤ ਦੇ ਮਾਮਲੇ 'ਚ ਪਿਤਾ ਨੇ ਪਤੀ 'ਤੇ ਲਗਾਏ ਦੋਸ਼ ਅਗਲੀ ਖ਼ਬਰ ਨਾਈ ਮਜਾਰਾ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24