22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡਿਪਟੀ ਡਾਇਰੈਕਟਰ ਨੇ ਦਾਣਾ ਮੰਡੀ ਬੰਗਾ ਵਿਖੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-04-2026
ਬੰਗਾ, 23 ਅਪ੍ਰੈਲ (ਧਰਮਵੀਰ ਪਾਲ)-ਰਜਨੀਸ਼ ਕੌਰ ਡਿਪਟੀ ਡਾਇਰੈਕਟਰ (ਫੀਲਡ) ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰੂਪਨਗਰ ਨੇ ਦਾਣਾ ਮੰਡੀ ਬੰਗਾ ਵਿਖੇ ਚੱਲ ਰਹੇ ਕਣਕ ਦੀ ਖ਼ਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪ੍ਰਬੰਧ ਮੁਕੰਮਲ ਕੀਤੇ ਗਏ ਗਏ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ | ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਸਾਫ਼ ਪੀਣ ਵਾਲਾ ਪਾਣੀ, ਲੋੜੀਂਦੀ ਰੌਸ਼ਨੀ, ਬੈਠਣ ਦੀ ਵਿਵਸਥਾ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸੁਕਾ ਕੇ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀ ਫਸਲ ਵੇਚਣ ਲਈ ਜ਼ਿਆਦਾ ਸਮਾਂ ਨਾ ਰੁਕਣਾ ਪਵੇ | ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ | ਇਸ ਮੌਕੇ ਰਜਨੀਸ਼ ਕੌਰ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਸਮੇਂ ਸਿਰ ਭੁਗਤਾਨ ਅਤੇ ਕਣਕ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਅਦਾਇਗੀ ਸਿੱਧੇ ਤੌਰ 'ਤੇ ਆਨਲਾਈਨ ਪ੍ਰਣਾਲੀਆਂ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਮੇਂ ਸਿਰ ਟ੍ਰਾਂਸਫਰ ਕੀਤੀ ਜਾ ਰਹੀ ਹੈ | ਇਸ ਮੌਕੇ ਹਰੀਸ਼ ਕੁਮਾਰ ਏ.ਐੱਫ.ਐੱਸ.ਓ. ਨਵਾਂਸ਼ਹਿਰ, ਦਵਿੰਦਰ ਖੇਪੜ ਇੰਸਪੈਕਟਰ ਬੰਗਾ, ਰਾਜਦੀਪਕ ਏ.ਐੱਫ.ਐੱਸ.ਓ. ਬੰਗਾ, ਅਮਰਜੀਤ ਸਿੰਘ ਮਾਰਕੀਟ ਕਮੇਟੀ ਬੰਗਾ, ਗੁਰਚਰਨ ਸਿੰਘ, ਵਿਜੇ ਕੁਮਾਰ, ਰਣਜੀਤ ਸਿੰਘ, ਯਸ਼ਪਾਲ ਖੁਰਾਣਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਮਿਹਨਤ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ- ਕਟਾਰੀਆ ਅਗਲੀ ਖ਼ਬਰ ਮਹਾਲੋਂ-ਲੰਗੜੋਆ-ਨਵਾਂਸ਼ਹਿਰ ਬਾਈਪਾਸ ਚੌਕ ਦੁਰਘਟਨਾਵਾਂ ਦਾ ਬਣਿਆ ਕੇਂਦਰ ਬਿੰਦੂ
Ad Position 24