ਟੱਪਰੀਆਂ ਖੁਰਦ/ਪੋਜੇਵਾਲ ਸਰਾਂ, 23 ਅਪ੍ਰੈਲ (ਬੂਥਗੜ੍ਹੀਆ, ਨਵਾਗਰਾਂਈ)-ਮਹਾਰਾਜ ਬ੍ਰਹਮ ਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਤੀਜੇ ਗੱਦੀ ਨਸ਼ੀਨ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੇ 24ਵੇਂ ਨਿਰਮਾਣ ਦਿਵਸ ਸਬੰਧੀ ਤਿੰਨ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ 29, 30 ਅਪ੍ਰੈਲ ਤੇ 1 ਮਈ ਨੂੰ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਤਿੰਨ ਰੋਜ਼ਾ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਤਿੰਨ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸਨ ਦੇ ਸਮੁੱਚੇ ਅਧਿਕਾਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕਿ ਜਾਇਜ਼ਾ ਲੈਣ ਦੇ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਇਸ ਮੌਕੇ ਮਹਾਰਾਜ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੇ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਅਪ੍ਰੈਲ ਨੂੰ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ ਜਗਤ ਗੁਰੂ ਬਾਬਾ ਗਰੀਬਦਾਸ ਜੀ ਦੀ ਰਚਿਤ ਬਾਣੀ ਦੇ ਪਾਠ ਪ੍ਰਕਾਸ਼ ਆਰੰਭ ਕਰਨਗੇ | 30 ਅਪ੍ਰੈਲ ਨੂੰ ਮੱਧ ਦੀ ਬਾਣੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਤਿਗੁਰੂ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੀ ਯਾਦ ਨੂੰ ਸਮਰਪਿਤ ਪੀ. ਜੀ. ਆਈ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੀ ਬਲੱਡ ਬੈਂਕ ਟੀਮ ਦੇ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਤੇ ਨਾਲ ਹੈਮਿਉਪੈਥਿਕ, ਐਲੋਪੈਥਿਕ ਕੈਂਪ ਲਗਾਇਆ ਜਾਵੇਗਾ ਸਮਾਗਮ ਦੇ ਅੰਤਿਮ ਦਿਨ 1 ਮਈ ਨੂੰ ਚੱਲ ਰਹੀ ਬਾਣੀ ਦੇ ਸਪੂੰਰਨ ਪਾਠ ਦੇ ਭੋਗ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆ ਵੱਲੋਂ ਪਾਏ ਜਾਣਗੇ ਉਪਰੰਤ ਸਮਾਗਮ ਦੇ ਦੌਰਾਨ ਰੋਜ਼ਾਨਾ ਰਾਤ ਸਮੇਂ ਸੰਧਿਆ ਆਰਤੀ ਤੇ ਹੋਰ ਸੰਪਰਦਾਇ ਤੋਂ ਪਹੁੰਚ ਰਹੇ ਸੰਤ ਮਹਾਂਪੁਰਸ਼ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਤੇ ਸਤਿਸੰਗ ਦੇ ਜ਼ਰੀਏ ਸੰਗਤ ਤੇ ਅੰਮਿ੍ਤ ਵਰਖਾ ਕਰਨਗੇ | ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ, ਡਿਪਟੀ ਕਮਿਸ਼ਨਰ ਨਵਾਂਸ਼ਹਿਰ ਗੁਲਪ੍ਰੀਤ ਸਿੰਘ ਔਲਖ, ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ, ਡੀ. ਐੱਸ. ਪੀ. ਬਲਾਚੌਰ ਹੇਮੰਤ ਮਲਹੋਤਰਾ, ਥਾਣਾ ਮੁਖੀ ਰਾਜਪਲਵਿੰਦਰ ਕੌਰ ਪੋਜੇਵਾਲ ਆਦਿ ਵੱਖ-ਵੱਖ ਅਧਿਕਾਰੀ ਮੌਕੇ 'ਤੇ ਹਾਜ਼ਰ ਸਨ |