ਪੱਲੀ ਝਿੱਕੀ, 23 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ ਵਿਖੇ ਤੀਸਰਾ ਕਿ੍ਕਟ ਟੂਰਨਾਮੈਂਟ 22 ਤੋਂ 26 ਅਪ੍ਰੈਲ ਤੱਕ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਸਮੂਹ ਨੌਜਵਾਨ ਸਭਾ ਕਮੇਟੀ ਦੇ ਮੈਂਬਰ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਪੰਜਾਬ ਸੈਣੀ ਸਭਾ ਦੇ ਪ੍ਰਧਾਨ ਬਹਾਦਰ ਸਿੰਘ ਭਾਰਟਾ ਅਤੇ ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਵਜੋਤ ਸਿੰਘ ਭਾਰਟਾ ਵਲੋਂ ਕੀਤੀ ਗਈ | ਇਸ ਦੌਰਾਨ ਬਹਾਦਰ ਸਿੰਘ ਭਾਰਟਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ ਦੀ ਲੋੜ ਹੈ | ਇਸ ਦੌਰਾਨ ਕਿ੍ਕਟ ਟੂਰਨਾਮੈਂਟ ਦੇ ਮੁੱਖ ਮਹਿਮਾਨਾਂ ਦਾ ਸਰਪੰਚ ਸਰੂਪ ਸਿੰਘ ਫ਼ੌਜੀ, ਪਰਮਜੀਤ ਸਿੰਘ ਪੰਮੀ, ਅਵਤਾਰ ਸਿੰਘ ਬਿੱਲਾ ਪੰਚ, ਸਮੂਹ ਨੌਜਵਾਨਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਕਿ੍ਕਟ ਟੂਰਨਾਮੈਂਟ ਦੇ ਜੇਤੂ ਟੀਮ ਨੂੰ 41000 ਅਤੇ ਉਪ ਜੇਤੂ ਟੀਮ ਨੂੰ 31000 ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸਰੂਪ ਸਿੰਘ ਸਰਪੰਚ, ਅਵਤਾਰ ਸਿੰਘ ਬਿੱਲਾ ਪੰਚ, ਸਾਹਿਬ ਸਿੰਘ ਸੱਬਾ ਪੰਚ, ਪਰਮਜੀਤ ਸਿੰਘ ਪੰਮੀ, ਅਮਨਦੀਪ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਸ਼ਾਮ ਪਾਲ, ਇੰਦਰਜੀਤ, ਸੋਨੂੰ, ਗੁਰਜਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਬਿਜਲੀ ਵਾਲਾ ਅਤੇ ਹੋਰ ਪਤਵੰਤੇ ਸੱਜਣ ਤੇ ਖਿਡਾਰੀ ਹਾਜ਼ਰ ਸਨ |