ਬਲਾਚੌਰ, 23 ਅਪ੍ਰੈਲ (ਨਰੇਸ਼ ਧੌਲ)-ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨਵੀਨ ਚੌਧਰੀ ਆਦੋਆਣਾ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਵੀ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨੇ ਰਾਜ ਕੀਤਾ ਹੈ, ਉਦੋਂ-ਉਦੋਂ ਹੀ ਪੰਜਾਬ ਦਾ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਲੋਕ ਹਿਤੈਸ਼ੀ ਪਾਰਟੀ ਹੈ ਜਿਸ ਦੇ ਰਾਜ ਭਾਗ ਦੌਰਾਨ ਹਰ ਵਰਗ ਨੂੰ ਹਰ ਪੱਖੋਂ ਵੱਡਾ ਮਾਣ ਸਤਿਕਾਰ ਬਖ਼ਸ਼ਿਆ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ 'ਆਪ' ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੀ ਦਲ-ਦਲ ਵਿੱਚ ਧੱਕ ਕੇ ਕੰਗਾਲੀ ਦੀ ਕੰਗਾਰ 'ਤੇ ਲਿਆ ਖੜ੍ਹਾ ਕੀਤਾ ਹੈ | ਜਿਸ ਕਾਰਨ ਹੁਣ ਸਮੁੱਚੇ ਪੰਜਾਬ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਲਿਆ ਕੇ ਪੰਜਾਬ ਦੀ ਨੁਹਾਰ ਬਦਲੀ ਜਾ ਸਕੇ |