ਔੜ/ਝਿੰਗੜਾਂ, 23 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਕੌਮਾਂਤਰੀ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਧਰਤੀ ਦਿਵਸ ਕੁਦਰਤ ਪ੍ਰਤੀ ਜਾਗਰੂਕਤਾ ਫਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ ਤੇ ਸਮੇਂ ਦੇ ਨਾਲ-ਨਾਲ ਨਵੀਆਂ ਚੁਣੌਤੀਆਂ ਦੇ ਵਿਚਕਾਰ ਕੁਦਰਤ ਅਤੇ ਧਰਤੀ ਨੂੰ ਬਚਾਉਣ ਦੀ ਅਹਿਮ ਲੋੜ ਦੱਸਿਆ | ਅਧਿਆਪਕਾ ਨਰਿੰਦਰ ਕੌਰ ਨੇ ਧਰਤੀ ਨੂੰ ਕਿਹੜੇ ਕਾਰਨਾਂ ਨਾਲ ਨੁਕਸਾਨ ਹੋ ਰਿਹਾ ਹੈ ਤੇ ਇਸ ਨੂੰ ਕਿਵੇਂ ਘਟਾਇਆ ਜਾ ਸਕਦਾ ਹੈ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਨੂੰ ਖੁਸ਼ਹਾਲ ਬਣਾਉਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਗੁਰਨੂਰ, ਪ੍ਰਭਜੋਤ ਅਤੇ ਗੁਰਜੀਤ ਦੁਆਰਾ ਐਕਟੀਵਿਟੀ ਨੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਬਾਰੇ ਦੱਸਿਆ ਤੇ ਕਿਵੇਂ ਅਸੀਂ ਧਰਤੀ ਨੂੰ ਖੁਸ਼ਹਾਲ ਰੱਖ ਸਕਦੇ ਹਾਂ ਤੇ ਉਨ੍ਹਾਂ ਨੇ ਬੱਚਿਆਂ ਤੋਂ ਬੂਟੇ ਲਗਾ ਕੇ ਧਰਤੀ ਨੂੰ ਖੁਸ਼ਹਾਲ ਬਣਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਮੇਨਕਾ ਸੀਮਾ, ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਅਜੇ ਸ਼ਰਮਾ, ਗੁਰਪ੍ਰੀਤ ਸਿੰਘ, ਅਮਨਦੀਪ, ਜਸਵਿੰਦਰ ਕੌਰ, ਸਮਤਾ, ਸਰਬਜੀਤ ਕੌਰ ਤੇ ਨਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ |