ਸਮੁੰਦੜਾ, 23 ਅਪ੍ਰੈਲ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਦੇ ਇਕ ਵਿਅਕਤੀ ਤੋਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ ਦਾਤਰ ਦੀ ਨੋਕ 'ਤੇ 6000 ਰੁਪਏ ਦੀ ਨਕਦੀ ਖੋਹ ਲੈਣ ਦੀ ਖ਼ਬਰ ਹੈ | ਮਲਕੀਤ ਸਿੰਘ ਪੁੱਤਰ ਭਾਨ ਸਿੰਘ ਵਾਸੀ ਸਿੰਬਲੀ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਹ ਸਮੁੰਦੜਾ ਬੈਂਕ ਤੋਂ 6 ਹਜ਼ਾਰ ਰੁਪਏ ਕਢਵਾ ਕੇ ਆਪਣੇ ਸਾਈਕਲ 'ਤੇ ਆ ਰਿਹਾ ਸੀ, ਜਦੋਂ ਉਹ ਪਿੰਡ ਚੱਕ ਗੁਰੂ ਅਤੇ ਸਿੰਬਲੀ ਦੇ ਵਿਚਕਾਰ ਪੈਂਦੇ ਖਾਲੇ ਦੇ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਲੁਟੇਰਿਆਂ ਨੇ ਉਸਨੂੰ ਘੇਰ ਲਿਆ ਤੇ ਦਾਤਰ ਦੀ ਨੋਕ 'ਤੇ ਉਸ ਤੋਂ 6 ਹਜ਼ਾਰ ਦੀ ਨਕਦੀ ਖੋਹ ਕੇ ਚੱਕ ਗੁਰੂ ਵੱਲ ਨੂੰ ਫ਼ਰਾਰ ਹੋ ਗਏ | ਇਸ ਸਬੰਧੀ ਪੁਲਿਸ ਚੌਕੀ ਸਮੁੰਦੜਾ ਵਿਖੇ ਸੂਚਨਾ ਦੇ ਦਿੱਤੀ ਗਈ ਹੈ |