ਬੰਗਾ, 23 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਕਰਕੇ ਸਮੁੱਚੇ ਸੰਸਾਰ ਦੇ ਭਲੇ ਹਿੱਤ ਅਮਰੀਕਾ ਅਤੇ ਈਰਾਨ ਨੂੰ ਅਪੀਲ ਕੀਤੀ ਹੈ ਕਿ ਉਹ ਜੰਗ ਤੋਂ ਬਚਾ ਕਰਦੇ ਹੋਏ ਸੰਜਮ ਤੋਂ ਕੰਮ ਲੈਣ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਵੱਖ-ਵੱਖ ਬੁਲਾਰਿਆਂ ਨੇ ਤੁਰੰਤ ਜੰਗਬੰਦੀ ਦੀ ਅਪੀਲ ਕਰਦਿਆਂ ਕਿਹਾ ਕਿ ਲਗਪਗ ਪੌਣੇ ਦੋ ਮਹੀਨੇ ਪਹਿਲਾਂ ਅਮਰੀਕਾ ਅਤੇ ਇਜ਼ਰਾਈਲ ਵਲੋਂ ਈਰਾਨ 'ਤੇ ਹਮਲਾ ਕੀਤਾ ਗਿਆ ਸੀ | ਅਮਰੀਕਾ ਦੀ ਇਸ ਘਿਨੌਣੀ ਕਾਰਵਾਈ ਨੂੰ ਪੂਰੇ ਵਿਸ਼ਵ ਵਿਚ ਭੰਡਿਆ ਗਿਆ | ਈਰਾਨ ਵਲੋਂ ਵੀ ਇਜ਼ਰਾਈਲ ਨੂੰ ਨਿਸ਼ਾਨਾ ਬਣਾ ਕੇ ਜਵਾਬੀ ਰੂਪ ਵਿੱਚ ਉਸ ਉਪਰ ਹਮਲੇ ਕੀਤੇ ਗਏ | ਈਰਾਨ ਵਲੋਂ ਹੋਰਮੁਜ ਜਲਡਮਰੂ ਤੇ ਸਮੁੰਦਰੀ ਜਹਾਜ਼ਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ, ਜਿਸ ਨਾਲ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹਨੀਆਂ ਸ਼ੁਰੂ ਹੋ ਗਈਆਂ | ਭਾਵੇਂ ਇਹ ਲੜਾਈ ਕੁੱਝ ਮੁਲਕਾਂ ਵਿਚਾਲੇ ਹੋ ਰਹੀ ਹੈ,ਪਰ ਇਸਦਾ ਸੇਕ ਪੂਰੇ ਵਿਸ਼ਵ ਦੇ ਦੇਸ਼ਾਂ ਨੂੰ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪਾਕਿਸਤਾਨ ਵਲੋਂ ਇਸ ਯੁੱਧ ਨੂੰ ਰੋਕਣ ਲਈ ਵਿਚੋਲਗਿਰੀ ਕੀਤੀ ਗਈ, ਪਰ ਅਮਰੀਕਾ ਦਾ ਰਾਸ਼ਟਰਪਤੀ ਡੋਨਲਡ ਟਰੰਪ ਵੱਖ-ਵੱਖ ਕਿਸਮ ਦੀ ਬਿਆਨਬਾਜ਼ੀ ਕਰਕੇ ਹਾਲਤਾਂ ਨੂੰ ਹੋਰ ਵਿਗਾੜ ਰਿਹਾ ਹੈ | ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਉਪ ਪ੍ਰਧਾਨ ਸਤੀਸ਼ ਕੁਮਾਰ ਐਮਾਂ ਜੱਟਾਂ, ਸੰਦੀਪ ਕੁਮਾਰ ਗੌੜ, ਅਮਰਜੀਤ ਸਿੰਘ ਸੂਰਾਪੁਰ, ਆਤਮਾ ਸਿੰਘ ਸੂਰਾਪੁਰ, ਪ੍ਰੋ: ਚਰਨਜੀਤ ਸਿੰਘ ਪੋਸੀ, ਸੰਸਥਾ ਦੇ ਮੁੱਖ ਬੁਲਾਰੇ ਲੈਕ: ਤਰਸੇਮ ਪਠਲਾਵਾ, ਡਾ. ਕੁਲਦੀਪ ਰਾਜ ਬੰਗਾ, ਪਰਵਿੰਦਰ ਸਿੰਘ ਰਾਣਾ, ਰਮੇਸ਼ ਕੁਮਾਰ ਪਠਲਾਵਾ ਤੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਸਮੇਤ ਇਸਤਰੀ ਵਿੰਗ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਇਸ ਖਿੱਤੇ ਵਿਚ ਆਪਣਾ ਅਸਰ ਰਸੂਖ ਰੱਖਣ ਵਾਲੇ ਲੀਡਰਾਂ ਤੇ ਅਮਨ ਪਸੰਦ ਦੇਸ਼ਾਂ ਨੂੰ ਪੁਰ ਜ਼ੋਰ ਅਪੀਲ ਕਰਦੇ ਹਨ ਕਿ ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਕਾਰ ਚੱਲ ਰਹੇ ਇਸ ਯੁੱਧ ਨੂੰ ਰੋਕਣ ਲਈ ਯਤਨ ਤੇਜ਼ ਕੀਤੇ ਜਾਣ |