ਹਾਜੀਪੁਰ, 23 ਅਪ੍ਰੈਲ (ਜੋਗਿੰਦਰ ਸਿੰਘ)-ਬੈਂਸ ਗੋਤਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਇਕ ਮਈ ਦਿਨ ਸ਼ੁੱਕਰਵਾਰ ਨੂੰ ਬਲਾਕ ਹਾਜੀਪੁਰ ਦੇ ਪਿੰਡ ਕਲੇਰਾਂ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਬੈਂਸ ਗੋਤਰ ਜਠੇਰੇ ਕਮੇਟੀ (ਰਜਿ.) ਦੇ ਪ੍ਰਧਾਨ ਜੀਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 8 ਵਜੇ ਪੂਜਾ ਅਰਚਨਾ ਕੀਤੀ ਜਾਵੇਗੀ ਅਤੇ ਭਜਨ ਮੰਡਲੀਆਂ ਵਲੋਂ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ 12 ਵਜੇ ਝੰਡੇ ਦੀ ਰਸਮ ਉਪਰੰਤ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |