21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੋਟਰਸਾਈਕਲ ਦਾ ਸੰਤੁਨਲ ਵਿਗੜਨ ਨਾਲ ਡਿਵਾਈਡਰ ਨਾਲ ਟਕਰਾਇਆ

Ad Position 21
No active advertisement
ਅਜੀਤ ਡੈਸਕ 24-04-2026
ਕਾਠਗੜ੍ਹ, 23 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਜੀ. ਆਰ. ਡੀ ਗਰੁੱਪ ਆਫ ਕਾਲਜ, ਪਿੰਡ ਮਾਜਰਾ ਜੱਟਾਂ ਦੇ ਅੱਡੇ ਕੋਲ ਇੱਕ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਦੀ ਟੀਮ ਨੇ ਤੁਰੰਤ ਜਾ ਕੇ ਮੌਕੇ 'ਤੇ ਦੇਖਿਆ ਗਿਆ ਕਿ ਇੱਕ ਮੋਟਰਸਾਈਕਲ ਜਿਸ ਦਾ ਨੰਬਰ ਪੀ.ਬੀ 87 ਏ 5496 ਜਿਸ ਨੂੰ ਗੁਰਮੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਬੂਰ ਮਾਜਰਾ, ਜ਼ਿਲ੍ਹਾ ਰੋਪੜ੍ਹ ਚਲਾ ਰਿਹਾ ਸੀ | ਜੋ ਕਿ ਕਪੂਰਥਲਾ ਤੋਂ ਬੂਰ ਮਾਜਰਾ ਜਾ ਰਿਹਾ ਸੀ ਜਦੋਂ ਇਹ ਮੋਟਰਸਾਈਕਲ ਸਵਾਰ ਉਪਰੋਕਤ ਸਥਾਨ 'ਤੇ ਪਹੁੰਚਿਆਂ ਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਨਲ ਵਿਗੜ ਗਿਆ ਜਿਸ ਨਾਲ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਇਆ | ਜਿਸ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਐਸ. ਐਸ. ਐਫ ਟੀਮ ਵੱਲੋਂ ਆਪਣੀ ਗੱਡੀ ਰਾਹੀਂ ਸਰਕਾਰੀ ਹਸਪਤਾਲ, ਰੋਪੜ੍ਹ ਦਾਖ਼ਲ ਕਰਵਾਇਆ ਗਿਆ | ਹਾਦਸੇ ਵਿੱਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ | ਐਸ.ਐਸ.ਐਫ ਦੀ ਟੀਮ ਵਲੋਂ ਪਰਿਵਾਰ ਵਾਲਿਆਂ ਨੂੰ ਬੁਲਾ ਕੇ ਮੋਟਰਸਾਈਕਲ ਅਤੇ ਸਮਾਨ ਸੌਂਪਿਆ ਗਿਆ | ਇਸ ਹਾਦਸੇ ਦੀ ਸੂਚਨਾ ਕੰਟ੍ਰੋਲ ਰੂਮ ਅਤੇ ਥਾਣਾ ਕਾਠਗੜ੍ਹ ਨੂੰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਵੱਖ-ਵੱਖ ਕੋਰਸ 27 ਤੋਂ ਸ਼ੁਰੂ ਅਗਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਬਣਨਗੇ- ਚੇਅਰਮੈਨ ਕਰਨਾਣਾ
Ad Position 24