18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕੇ. ਵੀ. ਕੇ. ਲੰਗੜੋਆ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਕੀਤਾ ਖ਼ਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਜਾਗਰੂਕ

Ad Position 21
No active advertisement
ਅਜੀਤ ਡੈਸਕ 25-04-2026
ਨਵਾਂਸ਼ਹਿਰ/ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ, ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਭਾਰਤੀ ਖੇਤੀ ਖੋਜ ਸੰਸਥਾ ਅਟਾਰੀ ਜੋਨ -ਇੱਕ ਲੁਧਿਆਣਾ ਦੀ ਅਗਵਾਈ ਹੇਠ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਨਾਲ ਮਿਲ ਕੇ ਬਲਾਚੌਰ ਅਤੇ ਨਵਾਂਸ਼ਹਿਰ ਇਲਾਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ | ਖੇਤੀ ਵਿਗਿਆਨੀਆਂ ਨੇ ਮੌਸਮ ਦੀ ਤਬਦੀਲੀ ਕਾਰਨ ਕਣਕ ਦੀ ਪੈਦਾਵਾਰ ਅਤੇ ਗੁਣਵੱਤਾ ਦੇ ਪਏ ਪ੍ਰਭਾਵਾਂ ਦਾ ਜਾਇਜ਼ਾ ਲਿਆ | ਕਿ੍ਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾਕਟਰ ਪ੍ਰਦੀਪ ਕੁਮਾਰ ਨੇ ਕਿਸਾਨਾਂ ਨਾਲ਼ ਵਿਚਾਰ ਸਾਂਝੇ ਕਰਦਿਆਂ ਖਾਦਾਂ ਦੀ ਸੰਤੁਲਤ ਵਰਤੋਂ, ਮਿੱਟੀ ਦੀ ਸਿਹਤ ਨੂੰ ਚੰਗਾ ਰੱਖਣ , ਜੈਵਿਕ ਖ਼ਾਦਾਂ, ਹਰੀ ਖ਼ਾਦ ਅਤੇ ਕੰਪੋਸਟ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ | ਇਸ ਦੌਰਾਨ ਹੀ ਜਗਮਨਦੀਪ ਕੌਰ ਏ.ਡੀ.ਓ ਬਲਾਚੌਰ ਨੇ ਮਿੱਟੀ ਦੀ ਪਰਖ ਦੇ ਆਧਾਰ 'ਤੇ ਖਾਦਾਂ ਪਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਉਨ੍ਹਾਂ ਨੇ ਕਿਸਾਨਾਂ ਨੂੰ ਆਮਦਨ ਵਧਾਉਣ ਅਤੇ ਰੋਜ਼ਾਨਾ ਚੁਣੌਤੀਆਂ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਕਿਹਾ ਕਿਸਾਨ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਤੇ ਬੈਂਕ ਵਲੋਂ ਘੱਟ ਵਿਆਜ ਦਰ 'ਤੇ ਉਪਲਬਧ ਕਰਜਿਆਂ ਸਬੰਧੀ ਵੀ ਠੋਸ ਜਾਣਕਾਰੀ ਪ੍ਰਾਪਤ ਹੋਣੀ ਹੀ ਉਹਨਾਂ ਦੇ ਹਿੱਤ ਵਿੱਚ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਨਿਸ਼ਚੇ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Ad Position 24