ਟੱਪਰੀਆਂ ਖੁਰਦ, 24 ਅਪ੍ਰੈਲ (ਬੂਥਗੜ੍ਹੀਆ)-ਪਿੰਡਾਂ ਅੰਦਰ ਲਗਾਤਾਰ ਰੋਜ਼ਾਨਾ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਪਿੰਡਾਂ ਦੇ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋਣ 'ਤੇ ਬੁਰਾ ਹਾਲ ਕੀਤਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਜਲੀ ਸਿਪਲਾਈ ਮੁਫ਼ਤ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪੂਰੀ ਬਿਜਲੀ ਦੀ ਸਹੂਲਤ ਮੁਹੱਈਆ ਨਾ ਹੋਣ ਨਾਲ ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਨੂੰ ਬਹੁਤ ਹੀ ਮੁਸ਼ਕਿਲਾਂ ਸਾਹਮਣਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਟੀਆ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਫ਼ਸਲਾਂ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਬਿਜਲੀ ਦੀ ਜ਼ਰੂਰਤ ਹੁੰਦੀ ਹੈ ਪ੍ਰੰਤੂ ਨਾ-ਮਾਤਰ ਹੀ ਮਿਲ ਰਹੀ ਹੈ | ਬਿਜਲੀ ਸਿਪਲਾਈ ਦੇ ਕਾਰਨ ਸਿਆਲੂ ਮੱਕੀ, ਹਰੇ ਚਾਰੇ ਤੇ ਮੱਕੀ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕੰਢੀ ਖੇਤਰ ਦੇ ਵਿੱਚ ਹਰ ਰੋਜ਼ ਲਗਾਤਾਰ ਬਿਜਲੀ ਦੇ ਸਵੇਰੇ ਸ਼ਾਮ ਕੱਟ ਲੱਗ ਰਹੇ ਹਨ, ਜਿਸ ਦੇ ਕਾਰਨ ਕਿਸਾਨ ਪ੍ਰੇਸ਼ਾਨ ਹਨ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵੱਲੋਂ ਬਿਜਲੀ ਸਿਪਲਾਈ ਦਾ ਕੋਈ ਪੁੱਖਤਾ ਹੱਲ ਨਾ ਕੀਤਾ ਗਿਆ ਤਾਂ ਉਹ ਮਜ਼ਬੂਰਨ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਸੜਕਾਂ 'ਤੇ ਸਰਕਾਰ ਤੇ ਬਿਜਲੀ ਵਿਭਾਗ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਦੇ ਲਈ ਤਿਆਰ ਰਹਿਣਗੇ | ਭਾਟੀਆ ਨੇ ਸਰਕਾਰ ਨੂੰ ਅਪੀਲ ਕੀਤੀ ਜੋ ਪੰਜਾਬ ਲੋਕਾਂ ਦੇ ਨਾਲ 24 ਘੰਟੇ ਮੁਫ਼ਤ ਬਿਜਲੀ ਸਿਪਲਾਈ ਦਾ ਚੋਣਾਂ ਦੇ ਦੌਰਾਨ ਵਾਅਦਾ ਕੀਤਾ ਉਸ ਨੂੰ ਬਿਜਲੀ ਦੇ ਕੱਟ ਲੱਗਾ ਕੇ ਨਾ ਪੂਰਾ ਕੀਤਾ ਜਾਵੇ ਨਹੀ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਚਲਦਾ ਕਰ ਦੇਣਗੇ |