17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬੇਅਦਬੀ ਸਬੰਧੀ ਬਿੱਲ ਨੂੰ ਪਾਸ ਕਰਨਾ ਪੰਜਾਬ ਸਰਕਾਰ ਦਾ ਅਹਿਮ ਫੈਸਲਾ- ਕਟਾਰੀਆ

Ad Position 21
No active advertisement
ਅਜੀਤ ਡੈਸਕ 25-04-2026
ਟੱਪਰੀਆਂ ਖੁਰਦ, 24 ਅਪ੍ਰੈਲ (ਬੂਥਗੜ੍ਹੀਆ)-ਪੰਜਾਬ ਸਰਕਾਰ ਦੇ ਵਲੋਂ ਵਿਧਾਨ ਸਭਾ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਸਰਬਸੰਮਤੀ ਨਾਲ ਪਾਸ ਕੀਤਾ ਬਿੱਲ ਇਕ ਬਹੁਤ ਹੀ ਵਧੀਆ ਸ਼ਲ਼ਾਘਾਯੋਗ ਅਹਿਮ ਫੈਸਲਾ ਹੈ, ਜਿਸ ਦੇ ਨਾਲ ਸੰਗਤਾਂ ਨੂੰ ਸਖ਼ਤ ਕਾਰਵਾਈ ਹੋਣ ਦੀ ਆਸ ਉਮੀਦ ਜਾਗੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲਾਚੌਰ ਦੇ ਯੂਥ ਪ੍ਰਧਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਦੇ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਕਰਨਵੀਰ ਕਟਾਰੀਆ ਨੇ ਕਿਹਾ ਕਿ ਸਰਕਾਰ ਵਲੋਂ ਬੇਅਦਬੀ ਮਾਮਲਿਆਂ 'ਚ ਤੇਜ਼ੀ ਨਾਲ ਜਾਂਚ ਤੇ ਦੋਸ਼ੀਆਂ ਨੂੰ 7 ਤੋਂ 20 ਸਾਲ ਤੱਕ ਦੀ ਕੈਦ ਕੋਈ ਜ਼ਮਾਨਤ ਨਹੀਂ ਤੇ ਸਗੋਂ 20 ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦੀ ਵਿਵਸਥਾ ਕਰਨਾ ਬਹੁਤ ਹੀ ਚੰਗੀ ਗੱਲ ਹੈ ਇਸ ਫ਼ੈਸਲੇ ਨੂੰ ਲੈ ਕਿ ਪੰਜਾਬ ਸੂਬੇ ਦੇ ਲੋਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਇਹੋ ਜਿਹੀ ਘਿਨੌਣੀ ਹਰਕਤ ਨਾ ਕਰ ਸਕੇ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਸਿਆਸਤਬਾਜੀ ਹੀ ਕੀਤੀ ਕੋਈ ਠੋਸ ਕਦਮ ਨਹੀ ਚੁੱਕਿਆ |
Ad Position 22
No active advertisement
ਪਿਛਲੀ ਖ਼ਬਰ ਭਗਤ ਸ੍ਰੀ ਹੰਸ ਰਾਜ ਜੀ ਬੂਥਗੜ੍ਹ ਸਮਾਧੀ ਵਾਲਿਆਂ ਦੀ ਬਰਸੀ ਅੱਜ ਅਗਲੀ ਖ਼ਬਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕਿਰਤ ਮੰਤਰੀ ਖ਼ਿਲਾਫ਼ ਰੋਸ ਧਰਨਾ 3 ਨੂੰ
Ad Position 24