ਟੱਪਰੀਆਂ ਖੁਰਦ, 24 ਅਪ੍ਰੈਲ (ਬੂਥਗੜ੍ਹੀਆ)-ਪੰਜਾਬ ਅੰਦਰ ਹੋਣ ਜਾ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਵਲੋਂ ਆਪਣੇ-ਆਪਣੇ ਹਲਕਿਆਂ ਦੇ ਵਿੱਚ ਹਲਕਾ ਇੰਚਾਰਜ ਦੀ ਨਿਯੁਕਤੀ ਕੀਤੀ ਜਾ ਰਹੀ ਹੈ | ਜਿਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦੇ ਵਲੋਂ ਹਲਕਾ ਬਲਾਚੌਰ ਦੇ ਨੌਜਵਾਨ ਯੂਥ ਆਗੂ ਸੰਦੀਪ ਹਨੀ ਟੌਂਸਾ ਨੂੰ ਵਿਧਾਨ ਸਭਾ ਹਲਕਾ ਬਲਾਚੌਰ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਨਾਲ ਹਲਕਾ ਬਲਾਚੌਰ ਦੇ ਸਮੂਹ ਵਰਕਰਾਂ ਤੇ ਨੌਜਵਾਨਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਨਵ ਨਿਯੁਕਤ ਹਲਕਾ ਇੰਚਾਰਜ ਹਨੀ ਟੌਂਸਾ ਨੇ ਕਿਹਾ ਕਿ ਮੈਂ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਤੇ ਸਮੂਹ ਹਲਕਾ ਬਲਾਚੌਰ ਦੇ ਅਕਾਲੀ ਦਲ ਪਾਰਟੀ ਦੇ ਆਹੁਦੇਦਾਰ ਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ ਜਿਨ੍ਹਾਂ ਦੇ ਸਦਕਾ ਮੈਨੂੰ ਹਲਕਾ ਬਲਾਚੌਰ ਦੇ ਬਤੌਰ ਹਲਕਾ ਇੰਚਾਰਜ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਮੈਂ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈ ਕੇ ਹਲਕੇ ਦੇ ਲੋਕਾਂ ਦੇ ਵਿੱਚ ਪਾਰਟੀ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਾਗਾਂ | ਨੌਜਵਾਨ ਆਗੂ ਹਨੀ ਟੌਂਸਾ ਨੇ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਹਲਕਾ ਬਲਾਚੌਰ 'ਚ ਅਕਾਲੀ ਦਲ ਪਾਰਟੀ ਨੂੰ ਕਾਈਮ ਕੀਤਾ ਜਾ