15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਨੇ ਵਿਦਾਇਗੀ ਸਮਾਗਮ ਕਰਾਇਆ

Ad Position 21
No active advertisement
ਅਜੀਤ ਡੈਸਕ 25-04-2026
ਬੰਗਾ, 24 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਵਲੋਂ ਬੀ. ਕਾਮ., ਐੱਮ.ਕਾਮ. ਅਤੇ ਬੀ.ਬੀ.ਏ. ਦੇ ਅੰਤਿਮ ਵਰ੍ਹੇ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਅਤੇ ਯਾਦਗਾਰੀ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੀ.ਕਾਮ ਭਾਗ ਚੌਥਾ ਦੇ ਵਿਦਿਆਰਥੀਆਂ ਵਲੋਂ ਗੁਲਦਸਤੇ ਭੇਟ ਕਰਦਿਆਂ ਸਵਾਗਤੀ ਸ਼ਬਦਾਂ ਨਾਲ ਕੀਤੀ ਗਈ | ਇਸ ਤੋਂ ਬਾਅਦ ਜੂਨੀਅਰ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਰੌਣਕੀਲਾ ਬਣਾ ਦਿੱਤਾ | ਇਸ ਮੌਕੇ ਪਿ੍ੰਸੀਪਲ ਡਾ: ਤਰਸੇਮ ਸਿੰਘ ਭਿੰਡਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਅਤੇ ਭਾਵੁਕ ਸੰਦੇਸ਼ ਦਿੱਤਾ | ਉਨ੍ਹਾਂ ਨੇ ਜਾ ਰਹੇ ਵਿਦਿਆਰਥੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਅਤੇ ਅਸੀਸਾਂ ਦਿੱਤੀਆਂ | ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਮਿਸਟਰ ਫੇਅਰਵੈੱਲ ਦਾ ਖਿਤਾਬ ਸਮਰੱਥਜੀਤ ਸਿੰਘ ਅਤੇ ਮਿਸ ਫੇਅਰਵੈੱਲ ਦਾ ਖਿਤਾਬ ਸਿਮਰਪ੍ਰੀਤ ਸੈਣੀ ਨੂੰ ਪ੍ਰਦਾਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਕਾਮਰਸ ਵਿਭਾਗ ਨੂੰ ਤਿੰਨ ਪੱਖੇ ਭੇਟ ਕਰਨਾ ਵੀ ਇੱਕ ਵਿਸ਼ੇਸ਼ ਯਾਦਗਾਰੀ ਪਲ ਰਿਹਾ | ਜੋ ਉਨ੍ਹਾਂ ਦੀਆਂ ਮਿੱਠੀਆਂ ਯਾਦਾਂ ਦਾ ਪ੍ਰਤੀਕ ਬਣੇਗਾ | ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਅਸੀਸਾਂ ਦਿੰਦਿਆਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਤੱਕ ਸੀਮਿਤ ਨਹੀਂ, ਬਲਕਿ ਇਹ ਜੀਵਨ ਦੇ ਹਰ ਮੋੜ 'ਤੇ ਸਹੀ ਫੈਸਲੇ ਕਰਨ ਦੀ ਸਮਰੱਥਾ ਵਿਕਸਿਤ ਕਰਦੀ ਹੈ | ਸਮਾਗਮ ਨੂੰ ਹੋਰ ਰੰਗੀਨ ਬਣਾਉਣ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ | ਪ੍ਰੋਗਰਾਮ ਦੀ ਸਫਲ ਸੰਚਾਲਨਾ ਨਵਜੋਤ ਸਰੋਆ, ਹਰਮਨ ਸਿੰਘ, ਚਰਨਜੋਤ ਸਿੰਘ, ਕੁਸ਼ਾਗਰ, ਰਜਤ ਮਾਰਕੰਡਾ, ਤਰਨਜੀਤ ਕੌਰ, ਕੋਮਲ ਰਾਣੀ, ਤਮੰਨਾ, ਅਮਰਦੀਪ ਕੌਰ, ਗਗਨਦੀਪ ਕੌਰ, ਹਰਸ਼ਪ੍ਰੀਤ ਕੌਰ, ਜੈਸਮੀਨ ਕੌਰ ਅਤੇ ਸਿਮਰਨਪ੍ਰੀਤ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀ ਗਈ | ਸਮਾਗਮ ਨੂੰ ਸਫਲ ਬਣਾਉਣ ਵਿੱਚ ਡਾ. ਕਮਲਦੀਪ ਕੌਰ, ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਪ੍ਰੀਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਅਵਨੀਤ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਹਰਸਿਮਰਨ ਕੌਰ ਨੇ ਮਹੱਤਵਪੂਰਨ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਲਈ ਮਾਨ ਸਰਕਾਰ ਵਧਾਈ ਦੀ ਪਾਤਰ- ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਗਰਮੀ ਤੋਂ ਬਚਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ- ਬੀਸਲਾ
Ad Position 24