ਨਵਾਂਸ਼ਹਿਰ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਕਾਮ. ਪੰਜਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ, ਜਿਸ ਨਾਲ ਬੀ. ਐੱਲ. ਐੱਮ. ਗਰਲਜ਼ ਕਾਲਜ ਸੰਸਥਾ ਨੂੰ ਮਾਣ ਮਹਿਸੂਸ ਹੋਇਆ ਹੈ, ਕਿਉਂਕਿ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਮੈਹਿਕ ਬੱਬਰ ਨੇ 7.71 ਐੱਸ. ਜੀ. ਪੀ.ਏ. ਨਾਲ ਪਹਿਲਾ ਸਥਾਨ ਹਾਸਲ ਕੀਤਾ | ਗਗਨਪ੍ਰੀਤ ਕੌਰ ਨੇ 7. 57 ਐੱਸ. ਜੀ. ਪੀ. ਏ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨਵਨੀਤ ਸੋਹੀ ਅਤੇ ਗੁਰਪ੍ਰੀਤ ਕੌਰ ਨੇ 7.43 ਐੱਸ. ਜੀ. ਪੀ.ਏ. ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥਣਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਕਾਲਜ ਵੱਲੋਂ ਪ੍ਰਦਾਨ ਕੀਤੀ ਗਈ ਉੱਚ ਮਿਆਰੀ ਸਿੱਖਿਆ ਨੂੰ ਦਰਸਾਉਂਦੀ ਹੈ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਪਿ੍ੰਸੀਪਲ ਤਰਨਪ੍ਰੀਤ ਕੌਰ ਵਾਲੀਆ, ਕਾਮਰਸ ਵਿਭਾਗ ਦੇ ਅਧਿਆਪਕਾਂ ਨੇ ਵਿਦਿਆਰਥਣਾ ਨੂੰ ਉਨ੍ਹਾਂ ਦੀ ਸਫਲਤਾ ਲਈ ਦਿਲੋਂ ਵਧਾਈ ਦਿੱਤੀ | ਕਾਮਰਸ ਵਿਭਾਗ ਦੇ ਅਧਿਆਪਕਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਇੰਝ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਕਾਲਜ ਨੇ ਉਮੀਦ ਜਤਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇੰਝ ਹੀ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ |