15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਖ਼ਾਲਸਾ ਕਾਲਜ 'ਚ ਬੀ. ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 25-04-2026
ਮਾਹਿਲਪੁਰ, 24 ਅਪ੍ਰੈਲ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਬੀ. ਏ. ਭਾਗ ਦੂਜਾ ਦੇ ਵਿਦਿਆਰਥੀਆਂ ਵਲੋਂ ਬੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਸਵਾਗਤ ਸ਼ਬਦ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਕਾਲਜ ਵਿਚ ਆਪਣੀ ਪੜ੍ਹਾਈ ਕਰਦਿਆਂ ਵਿਦਿਆਰਥੀਆਂ ਦਾ ਸੰਸਥਾ ਨਾਲ ਵਿਸ਼ੇਸ਼ ਮੋਹ ਵੀ ਬਣ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਵਿਦਾਇਗੀ ਪਾਰਟੀ ਦੇ ਸ਼ਾਨਦਾਰ ਪ੍ਰਬੰਧ ਲਈ ਬੀ. ਏ. ਭਾਗ ਦੂਜਾ ਦੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ, ਜਿਨ੍ਹਾਂ 'ਚ ਵਿਦਿਆਰਥੀਆਂ ਨੇ ਆਪਣੀ ਗਾਇਣ ਕਲਾ, ਨਾਚ ਕਲਾ, ਕੋਰੀਓਗਰਾਫੀ ਸਮੇਤ ਹੋਰ ਵੱਖ-ਵੱਖ ਸੱਭਿਆਚਾਰਕ ਕਲਾਵਾਂ ਦੀ ਪੇਸ਼ਕਾਰੀ ਨਾਲ ਹਾਜ਼ਰ ਵਿਦਿਆਰਥੀਆਂ ਦਾ ਖੂਬ ਮਨੋਰੰਜਨ ਕੀਤਾ | ਇਸ ਮੌਕੇ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਮੁਕੁਲ, ਹਰਵੀਰ ਮਾਨ, ਜੈ ਸ਼ਰਮਾ, ਪਿ੍ੰਸ ਮਹੇ ਅਤੇ ਕਮਲਜੋਤ ਨੇ ਮੰਚ ਦੀ ਕਾਰਵਾਈ ਚਲਾਈ | ਇਸ ਮੌਕੇ ਪ੍ਰੋ: ਜਸਵਿੰਦਰ ਸਿੰਘ, ਪ੍ਰੋ: ਪਬਨਦੀਪ ਚੀਮਾ, ਡਾ: ਦੇਵ ਕੁਮਾਰ, ਡਾ: ਜੇ.ਬੀ. ਸੇਖੋਂ, ਡਾ: ਦੀਪਕ, ਡਾ: ਕੁਲਦੀਪ ਸਿੰਘ, ਪ੍ਰੋ: ਮਨਦੀਪ ਗੌਤਮ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਕਾਲਜ 'ਚ ਐੱਨ. ਈ. ਪੀ.-2020 ਦੇ ਇੰਟਰਨਸ਼ਿਪ ਤੇ ਖੋਜ ਹਿੱਸਿਆਂ ਬਾਰੇ ਫੈਕਲਟੀ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਜਗਰਾਉਂ ਨੇ ਨਵੀਂਆਂ ਨਿਯੁਕਤੀਆਂ ਕੀਤੀਆਂ
Ad Position 24