ਦਸੂਹਾ, 24 ਅਪ੍ਰੈਲ (ਭੁੱਲਰ)-ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਐੱਮ. ਸੀ. ਏ. ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿਚ ਵਿਦਿਆਰਥਣ ਮਮਤਾ ਪੁੱਤਰੀ ਅਮਰੀਕ ਸਿੰਘ ਅਤੇ ਪ੍ਰਭਜੋਤ ਪੁੱਤਰੀ ਅਮਰੀਕ ਲਾਲ ਨੇ ਐੱਸ..ਜੀ.ਪੀ.ਏ. 8.57 ਨਾਲ ਪਹਿਲਾ ਸਥਾਨ ਸਾਂਝਾ ਕੀਤਾ | ਇਸ ਤੋਂ ਇਲਾਵਾ ਸ਼ਵੇਤਾ ਦੇਵੀ ਪੁੱਤਰੀ ਪਿਆਰਾ ਲਾਲ ਨੇ ਐੱਸ.ਜੀ.ਪੀ.ਏ. 8.43 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਪਿ੍ਯੰਕਾ ਪੁੱਤਰੀ ਰਾਕੇਸ਼ ਕੁਮਾਰ ਨੇ ਐੱਸ.ਜੀ.ਪੀ.ਏ. 8.21 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ | ਇਸ ਮੌਕੇ ਆਈ. ਟੀ. ਵਿਭਾਗ ਦੇ ਫੈਕਲਟੀ ਮੈਂਬਰ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਰੇਨੂੰ, ਹਰਦੀਪ ਕੌਰ, ਪ੍ਰੀਤੀ, ਮਧੂ ਬਾਲਾ, ਕੁਸਮ ਲਤਾ ਤੇ ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ |