ਦਸੂਹਾ, 24 ਅਪ੍ਰੈਲ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਦਾ ਮੀਰੀ ਪੀਰੀ ਸੇਵਾ ਸੋਸਾਇਟੀ ਸ੍ਰੀ ਗਰਨਾ ਸਾਹਿਬ ਬੋਦਲ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਮਨਦੀਪ ਸਿੰਘ ਢੀਂਡਸਾ, ਜਸਵਿੰਦਰ ਸਿੰਘ ਮਾਣਕੂ, ਗੁਰਵਿਕਰਮ ਸਿੰਘ ਬਾਜਵਾ, ਰਜਵਿੰਦਰ ਸਿੰਘ ਰਾਜਾ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਟ ਕੀਤਾ ਗਿਆ ਅਤੇ ਸੰਦੀਪ ਸਿੰਘ ਸੀਕਰੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਂਘਾ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਸੀਕਰੀ ਨੇ ਮੀਰੀ ਪੀਰੀ ਸੇਵਾ ਸੋਸਾਇਟੀ ਦੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨਾਂ ਵੱਲੋਂ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਸ਼ਲਾਂਗਾ ਯੋਗ ਕਦਮ ਹੈ | ਇਸ ਮੌਕੇ ਆਕਾਸ਼ਦੀਪ ਸਿੰਘ ਬੋਬੀ, ਮਨਜਿੰਦਰ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ, ਡਾ. ਕੁਲਵਿੰਦਰ ਸਿੰਘ, ਰਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਮਾਣਕੂ, ਕੁਲਵਿੰਦਰ ਸਿੰਘ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ |