15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੰਤ ਸੁਰਿੰਦਰ ਦਾਸ ਵੈੱਲਫੇਅਰ ਸੁਸਾਇਟੀ ਵਲੋਂ ਮੋਰਚਰੀ ਵੈਨ ਭੇਟ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਕ ਮਹੱਤਵਪੂਰਨ ਕਦਮ ਤਹਿਤ ਸੰਤ ਸੁਰਿੰਦਰ ਦਾਸ ਵੈੱਲਫ਼ੇਅਰ ਸੁਸਾਇਟੀ ਵਲੋਂ ਸੰਤ ਹਰੀ ਦਾਸ ਉਦਾਸੀਨ ਆਸ਼ਰਮ, ਪਿੰਡ ਕੂਪੁਰ-ਢੇਪੁਰ (ਅੱਡਾ ਕਠਾਰ) ਨੂੰ ਮੁਫ਼ਤ ਮੋਰਚਰੀ ਵੈਨ ਸੇਵਾ ਲਈ ਭੇਟ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਮਾਜ ਵਿੱਚ ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਮੋਰਚੁਰੀ ਵੈਨ ਦੀ ਕਮੀ ਕਾਰਨ ਕਈ ਪਰਿਵਾਰਾਂ ਨੂੰ ਦੁੱਖਦਾਈ ਸਮੇਂ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹੁਣ ਇਸ ਫਰੀ ਸੇਵਾ ਨਾਲ ਲੋਕਾਂ ਨੂੰ ਰਾਹਤ ਮਿਲੇਗੀ | ਉਨ੍ਹਾਂ ਨੇ ਸੰਤ ਸੁਰਿੰਦਰ ਦਾਸ ਜੀ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਪ੍ਰਦੀਪ ਦਾਸ ਨੇ ਵੀ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸੰਤ ਹਰੀ ਦਾਸ ਜੀ ਉਦਾਸੀਨ ਆਸ਼ਰਮ ਹਮੇਸ਼ਾਂ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਾ ਰਿਹਾ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਲੂ ਤੇ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਦਾ ਸਨਮਾਨ
Ad Position 24