15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਿਵਲ ਸਰਜਨ ਵਲੋਂ ਲੂ ਤੇ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿਚ ਲਗਾਤਾਰ ਵਾਧੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਹੀਟ ਵੇਵ (ਲੂ) ਅਤੇ ਗਰਮੀ ਤੋਂ ਬਚਾਅ ਲਈ ਵਿਸਥਾਰਪੂਰਵਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ 'ਚ ਹੀ ਤਾਪਮਾਨ 'ਚ ਤੇਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪਹਿਲਾਂ ਤੋਂ ਹੀ ਚੌਕਸ ਰਹਿਣ ਦੀ ਲੋੜ ਹੈ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਹੋ ਜਾਂਦਾ ਹੈ, ਤਾਂ ਇਸ ਨੂੰ ਹੀਟ ਵੇਵ ਦੀ ਸਥਿਤੀ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਨ ਤੰਤਰ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਗਰਮੀ ਨਾਲ ਸੰਬੰਧਿਤ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ | ਉਨ੍ਹਾਂ ਕਿਹਾ ਕਿ ਅਪ੍ਰੈਲ, ਮਈ ਅਤੇ ਜੂਨ ਦੇ ਮਹੀਨਿਆਂ ਵਿਚ ਲੂ ਚਲਣ ਦੀ ਸੰਭਾਵਨਾ ਵੱਧ ਰਹਿੰਦੀ ਹੈ, ਇਸ ਲਈ ਆਮ ਲੋਕਾਂ ਦੇ ਨਾਲ-ਨਾਲ ਸੰਵੇਦਨਸ਼ੀਲ ਵਰਗਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਲੂ ਲੱਗਣ ਦੇ ਲੱਛਣਾਂ ਵਿਚ ਸਰੀਰ ਦਾ ਤਾਪਮਾਨ ਵੱਧ ਹੋਣਾ, ਚੱਕਰ ਆਉਣਾ, ਬੇਹੋਸ਼ੀ ਜਾਂ ਭਰਮ ਦੀ ਸਥਿਤੀ, ਚਮੜੀ ਦਾ ਖ਼ੁਸ਼ਕ ਅਤੇ ਲਾਲ ਹੋਣਾ, ਤੇਜ਼ ਸਿਰ ਦਰਦ, ਉਲਟੀ ਆਉਣਾ, ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਸ਼ਾਮਿਲ ਹਨ | ਅਜਿਹੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ | ਸਿਵਲ ਸਰਜਨ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਵਿਚ ਮਰੀਜ਼ ਨੂੰ ਤੁਰੰਤ ਠੰਢੀ ਜਗ੍ਹਾ 'ਤੇ ਲਿਜਾਇਆ ਜਾਵੇ, ਕੱਪੜੇ ਢਿੱਲੇ ਕੀਤੇ ਜਾਣ, ਸਰੀਰ 'ਤੇ ਬਰਫ਼ ਜਾਂ ਆਈਸ ਪੈਕ ਰੱਖੇ ਜਾਣ ਅਤੇ ਬਿਨਾਂ ਦੇਰੀ ਕੀਤੇ ਮਰੀਜ਼ ਨੂੰ ਹਸਪਤਾਲ ਪਹੁੰਚਾਇਆ ਜਾਵੇ ਅਤੇ ਜੇਕਰ ਸੰਭਵ ਹੋਵੇ ਤਾਂ ਮਰੀਜ਼ ਨੂੰ ਵਾਤਾਨੂਕੁਲਿਤ ਵਾਹਨ ਵਿਚ ਹੀ ਹਸਪਤਾਲ ਲਿਜਾਇਆ ਜਾਵੇ | ਉਨ੍ਹਾਂ ਨੇ ਅਪੀਲ ਕੀਤੀ ਕਿ ਲੂ ਤੋਂ ਬਚਾਅ ਲਈ ਸਰੀਰ 'ਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਉਸਮਾਨ ਸ਼ਹੀਦ 'ਚ ਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਸੰਤ ਸੁਰਿੰਦਰ ਦਾਸ ਵੈੱਲਫੇਅਰ ਸੁਸਾਇਟੀ ਵਲੋਂ ਮੋਰਚਰੀ ਵੈਨ ਭੇਟ
Ad Position 24