15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੋਸਾਇਟੀ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪ੍ਰੋਜੈਕਟ ਚੇਅਰਮੈਨ ਅਸ਼ਵਨੀ ਕੁਮਾਰ ਦੱਤਾ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬਸੀ ਜਾਨਾਂ ਵਿਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ ਪ੍ਰਧਾਨ ਜੇ. ਬੀ. ਬਹਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬਹਿਲ ਨੇ ਕਿਹਾ ਕਿ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਤੋਂ ਬਾਅਦ ਬਿਮਾਰੀ ਦਾ ਪਤਾ ਲੱਗਣ 'ਤੇ ਬੱਚਿਆਂ ਨੂੰ ਸਿਵਲ ਹਸਪਤਾਲ ਰੈਫ਼ਰ ਕੀਤਾ ਜਾਂਦਾ ਹੈ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ | ਕੈਂਪ ਤੋਂ ਬਾਅਦ ਸਕੂਲ ਸਟਾਫ਼ ਨੂੰ ਨੇਤਰਦਾਨ ਸੰਬੰਧੀ ਜਾਣਕਾਰੀ ਦਿੱਤੀ ਗਈ | ਪ੍ਰੋਜੈਕਟ ਚੇਅਰਮੈਨ ਅਸ਼ਵਨੀ ਕੁਮਾਰ ਦੱਤਾ ਅਤੇ ਪ੍ਰੋ. ਦਲਜੀਤ ਸਿੰਘ ਨੇ ਦੱਸਿਆ ਕਿ 147 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਤੋਂ ਬਾਦ 18 ਬੱਚਿਆਂ ਨੂੰ ਸਿਵਲ ਹਸਪਤਾਲ ਰੈਫ਼ਰ ਕੀਤਾ ਗਿਆ ਹੈ | ਉੱਥੇ ਬੱਚਿਆਂ ਦੀ ਜਾਂਚ ਲਈ ਖਾਸ ਦਿਨ ਨਿਰਧਾਰਤ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਬੱਚਿਆਂ ਦਾ ਇਲਾਜ ਮੁਫ਼ਤ ਕੀਤਾ ਜਾਵੇ | ਜੇ ਕਿਸੇ ਬੱਚੇ ਨੂੰ ਐਨਕ ਦੀ ਲੋੜ ਪੈਂਦੀ ਹੈ ਤਾਂ ਉਹ ਰੋਟਰੀ ਆਈ ਬੈਂਕ ਵੱਲੋਂ ਮੁਹੱਈਆ ਕਰਵਾਈ ਜਾਵੇਗੀ | ਦੱਤਾ ਨੇ ਕਿਹਾ ਕਿ ਅਜਿਹੇ ਹੋ ਕੈਂਪ ਸਕੂਲਾਂ ਵਿੱਚ ਲਗਾਏ ਜਾਣਗੇ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ | ਹੈਡ ਟੀਚਰ ਨਿਧੀ ਵਰਮਾ ਨੇ ਸੋਸਾਇਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕਿਸੇ ਦੀ ਹਨ੍ਹੇਰੀ ਜ਼ਿੰਦਗੀ ਨੂੰ ਰੋਸ਼ਨ ਕਰਨਾ ਸਭ ਤੋਂ ਵੱਡਾ ਪੁੰਨ ਹੈ | ਇਸ ਮੌਕੇ ਵੀਨਾ ਚੋਪੜਾ, ਪ੍ਰੋ. ਦਲਜੀਤ ਸਿੰਘ, ਕਿ੍ਸ਼ਨ ਕਿਸ਼ੋਰ, ਵਿਪਨ ਕੁਮਾਰ, ਉਪਮਾ ਸ਼ਰਮਾ, ਹਰਦੀਪ ਸੋਨੂ, ਪਰਮਿੰਦਰ ਕੌਰ ਤੇ ਬਲਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਦਰਜੀਤ ਸਿੰਘ ਨੂੰ ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦੀ ਬਹਾਲ ਕਰਨ ਦੀ ਮੰਗ : ਪੀ.ਐਸ. ਸੰਧੂ <br/>
Ad Position 24