ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ)-ਡੀ. ਏ. ਵੀ. ਕਾਲਜ ਦਾ ਬੀ.ਕਾਮ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 ਵਿੱਚ ਲਈ ਗਈ ਉਕਤ ਪ੍ਰੀਖਿਆ ਦੇ ਐਲਾਨੇ ਨਤੀਜੇ ਵਿੱਚ ਤਾਨੀਆ ਭਾਰਦਵਾਜ ਨੇ 8.54 ਐਸ.ਜੀ.ਪੀ.ਏ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ, ਭੂਮਿਕਾ ਸੂਦ ਨੇ 8.38 ਐਸ.ਜੀ.ਪੀ.ਏ ਪ੍ਰਾਪਤ ਕਰਕੇ ਸੰਸਥਾ ਵਿਚੋਂ ਦੂਜਾ ਅਤੇ ਨਵਨੀਤ ਕੌਰ ਨੇ 8.29 ਐਸ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਨੂੰ ਵਧਾਈ ਦਿੱਤੀ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ ਭੱਲਾ ਨੇ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |