14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਿਵਲ ਹਸਪਤਾਲ 'ਚ ਪੈਰਾ ਮੈਡੀਕਲ ਸਟਾਫ਼ ਲਈ ਰੀਫਰੈਸ਼ਰ ਟਰੇਨਿੰਗ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ਹੇਠ ਪੈਰਾ ਮੈਡੀਕਲ ਸਟਾਫ਼ ਲਈ ਰੀਫਰੈਸ਼ਰ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਟਰੇਨਿੰਗ ਵਿੱਚ ਸਟਾਫ ਨਰਸਾਂ, ਲੈਬ ਟੈਕਨੀਸ਼ੀਅਨ, ਕੌਂਸਲਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਨੇ ਭਾਗ ਲਿਆ | ਡਾ. ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵਜੰਮੇ ਬੱਚੇ ਦੀ ਸੰਭਾਲ, ਸਫ਼ਾਈ, ਟੀਕਾਕਰਨ ਅਤੇ ਪੋਸ਼ਣ ਬਾਰੇ ਆਸਾਨ ਅਤੇ ਸਹੀ ਜਾਣਕਾਰੀ ਹਾਸਿਲ ਕਰਨ 'ਚ ਸਹਾਈ ਸਾਬਿਤ ਹੁੰਦੇ ਹਨ | ਇਸ ਤੋਂ ਇਲਾਵਾ ਸਿਹਤ ਪ੍ਰਤੀ ਜਾਗਰੂਕਤਾ, ਗ਼ਲਤ ਧਾਰਨਾਵਾਂ ਤੇ ਗ਼ਲਤ ਫਹਿਮੀਆਂ ਨੂੰ ਦੂਰ ਕਰਨ ਵਿੱਚ ਮੱਦਦ ਮਿਲਦੀ ਹੈ | ਪ੍ਰੋਗਰਾਮ ਦੌਰਾਨ ਜਨਮ ਤੋਂ ਬਾਅਦ ਦੀ ਸੰਭਾਲ ਵਿਚ ਮਾਂ ਅਤੇ ਨਵਜੰਮੇ ਬੱਚੇ ਦੀ ਨਿਗਰਾਨੀ, ਸਫ਼ਾਈ ਅਤੇ ਦੁੱਧ ਪਿਲਾਉਣ ਦੀ ਸਹੀ ਵਿਧੀ 'ਤੇ ਖ਼ਾਸ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ | ਮਾਂ ਅਤੇ ਬੱਚੇ ਲਈ ਪ੍ਰੋਟੀਨ, ਵਿਟਾਮਿਨ ਅਤੇ ਆਇਰਨ ਭਰਪੂਰ ਆਹਾਰ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟਰੇਨਿੰਗਾਂ ਨਾਲ ਸਟਾਫ ਦੀ ਯੋਗਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਆਸਾਨ ਬਣਦਾ ਹੈ | ਸੀਨੀਅਰ ਪ੍ਰੋਗਰਾਮ ਐਸੋਸੀਏਟ ਸ਼ੈਲੇਂਦਰ ਸਿੰਘ ਵੱਲੋਂ ਭਾਗੀਦਾਰਾਂ ਨੂੰ ਪ੍ਰਯੋਗਾਤਮਕ ਅਤੇ ਇੰਟਰਐਕਟਿਵ ਢੰਗ ਨਾਲ ਸਿਖਲਾਈ ਦਿੱਤੀ ਗਈ | ਭਾਗੀਦਾਰਾਂ ਨੇ ਟਰੇਨਿੰਗ ਨੂੰ ਲਾਭਦਾਇਕ ਦੱਸਦਿਆਂ ਕਿਹਾ ਕਿ ਇਸ ਨਾਲ ਉਹ ਮੈਦਾਨੀ ਪੱਧਰ 'ਤੇ ਹੋਰ ਵਿਸ਼ਵਾਸ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਰੋਜ਼ਗਾਰ ਦੇ ਖੇਤਰ 'ਚ ਵਰਦਾਨ ਸਾਬਿਤ ਹੋ ਰਹੀ ਹੈ ਰੋਜ਼ਗਾਰ ਬਿਊਰੋ ਦੀ 'ਮੋਬਾਈਲ ਐਪ'- ਰਮਨਦੀਪ ਕੌਰ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ
Ad Position 24