14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐੱਮ. ਵੇਅਰਹਾਊਸ ਦੀ ਮਾਸਿਕ ਜਾਂਚ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜ਼ਿਲ੍ਹਾ ਪੱਧਰ 'ਤੇ ਬਣਾਏ ਗਏ ਈ.ਵੀ.ਐੱਮ. ਵੇਅਰਹਾਊਸ ਦੀ ਬਿਨਾਂ ਖੋਲ੍ਹੇ ਅਪ੍ਰੈਲ 2026 ਦੀ ਮਾਸਿਕ ਜਾਂਚ ਕੀਤੀ ਗਈ | ਜਾਂਚ ਪ੍ਰਕਿਰਿਆ ਦੌਰਾਨ ਸਾਰੇ ਸਬੰਧਿਤ ਰਿਕਾਰਡ, ਲਾਗਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਈ.ਵੀ.ਐੱਮ. ਵੇਅਰਹਾਊਸ ਦੀ ਮਾਸਿਕ ਜਾਂਚ ਇਕ ਨਿਯਮਿਤ ਅਤੇ ਲਾਜ਼ਮੀ ਪ੍ਰਕਿਰਿਆ ਹੈ | ਇਸ ਦਾ ਮਕਸਦ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਣਾ ਹੈ | ਉਨ੍ਹਾਂ ਸੰਤੋਸ਼ ਜਤਾਇਆ ਕਿ ਜ਼ਿਲ੍ਹੇ ਵਿਚ ਵੇਅਰਹਾਊਸ ਦੀ ਵਿਵਸਥਾ ਉੱਚਤਮ ਮਿਆਰਾਂ ਦੇ ਅਨੁਸਾਰ ਪਾਈ ਗਈ ਹੈ | ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐੱਲ.ਏ.) ਨਿਯੁਕਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਸੀ.ਪੀ.ਆਈ. (ਐਮ) ਤੋਂ ਬਲਵਿੰਦਰ ਸਿੰਘ ਤੋਂ ਇਲਾਵਾ ਸਹਾਇਕ ਨੋਡਲ ਅਫ਼ਸਰ ਰੁਪਿੰਦਰ ਪਾਲ ਸਿੰਘ, ਚੋਣ ਕਾਨੂੰਨਗੋ ਦੀਪਕ ਕੁਮਾਰ, ਲਖਵੀਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪਾਬਲਾ ਵਲੋਂ 55.16 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਆਰ. ਪੀ. ਸਿੰਘ ਵਰਗੇ ਬੰਦੀ ਸਿੰਘਾਂ ਬਾਰੇ ਸਿੱਖ ਕੌਮ ਨੂੰ ਸਲਾਹਾਂ ਨਾ ਦੇਣ- ਡਾ. ਜੱਖੂ
Ad Position 24