14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਚੇਅਰਮੈਨ ਪਾਬਲਾ ਵਲੋਂ 55.16 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵਿਨਿਊ) ਵਿਚ ਪਿਛਲੇ 25 ਸਾਲਾਂ ਤੋਂ ਪੈਂਡਿੰਗ ਵਾਟਰ ਸਪਲਾਈ, ਸੀਵਰੇਜ ਪਾਈਪਲਾਈਨ ਅਤੇ ਸੜਕ ਦੇ 55.16 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਿਰਮਾਣ ਦੇ ਕਾਰਜਾਂ ਦਾ ਉਦਘਾਟਨ ਕਰਦਿਆਂ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਟਰੱਸਟ ਵਲੋਂ ਇਸ ਸਕੀਮ ਵਿਚ ਕਈ ਅਲਾਟੀਆਂ ਨੂੰ ਪਲਾਟ ਦਿੱਤੇ ਗਏ ਸਨ, ਪਰ ਪਹਿਲਾਂ ਦੀਆਂ ਸਰਕਾਰਾਂ ਵਲੋਂ ਇੱਥੇ ਮੁੱਢਲੀਆਂ ਸਹੂਲਤਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਪਲਾਟਾਂ 'ਤੇ ਨਿਰਮਾਣ ਕਰਨਾ ਅÏਖਾ ਹੋ ਗਿਆ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਲੋਕਹਿੱਤ ਪ੍ਰਤੀ ਵਚਨਬੱਧਤਾ ਅਤੇ ਕੀਤੇ ਵਾਅਦਿਆਂ ਦੇ ਤਹਿਤ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਸੁਧਾਰ ਟਰੱਸਟ ਵੱਲੋਂ ਸਕੀਮ ਨੰਬਰ-2 'ਚ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ | ਇਸ ਮੌਕੇ ਸਾਬਕਾ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਨੇ ਚੇਅਰਮੈਨ ਦਾ ਧੰਨਵਾਦ ਕੀਤਾ ਤੇ ਹੋਰ ਸਮੱਸਿਆਵਾਂ ਦੇ ਹੱਲ ਦੀ ਮੰਗ ਵੀ ਰੱਖੀ | ਪਾਬਲਾ ਨੇ ਦੱਸਿਆ ਕਿ ਇਸ ਸਕੀਮ ਵਿਚ ਪਈ 7.72 ਏਕੜ ਖਾਲੀ ਜ਼ਮੀਨ ਨੂੰ ਵੀ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ | ਇਸ ਲਈ ਪੰਜਾਬ ਸਰਕਾਰ ਵਲੋਂ 149.35 ਲੱਖ ਰੁਪਏ ਦੀ ਮਨਜ਼ੂਰੀ ਮਿਲ ਚੁੱਕੀ ਹੈ | ਇਸ ਜ਼ਮੀਨ 'ਤੇ ਲਗਪਗ 134 ਪਲਾਟ ਬਣਾਏ ਜਾਣਗੇ, ਜਿਨ੍ਹਾਂ 'ਚ 4 ਮਰਲਾ, 6 ਮਰਲਾ ਅਤੇ 8 ਮਰਲਾ ਦੇ ਪਲਾਟ ਸ਼ਾਮਿਲ ਹਨ | ਇਨ੍ਹਾਂ 'ਚੋਂ ਲਗਪਗ 60 ਪਲਾਟਾਂ ਦਾ ਡਰਾਅ ਜਲਦੀ ਕੱਢਿਆ ਜਾਵੇਗਾ | ਇਨ੍ਹਾਂ ਪਲਾਟਾਂ ਅਤੇ ਹੋਰ ਸਕੀਮਾਂ ਦੀ ਰਿਜ਼ਰਵ ਕੀਮਤ ਨਿਰਧਾਰਿਤ ਕਰਨ ਲਈ 24 ਅਪ੍ਰੈਲ 2026 ਨੂੰ ਸਰਕਾਰ ਵਲੋਂ ਬਣਾਈ ਪ੍ਰਾਈਸ ਐਂਡ ਰੈਂਟ ਫਿਕਸੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਲੋਕਾਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਸਕੀਮਾਂ ਦੇ ਰੇਟ ਤੈਅ ਕੀਤੇ ਗਏ | ਸਰਕਾਰ ਤੋਂ ਮਨਜ਼ੂਰੀ ਮਿਲਣ ਉਪਰੰਤ ਟਰੱਸਟ ਵਲੋਂ ਅਣ-ਅਲਾਟ ਸੰਪਤੀਆਂ ਦਾ ਡਰਾਅ/ਨਿਲਾਮੀ ਕੀਤੀ ਜਾਵੇਗੀ | ਇਸ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਆਪਣਾ ਕੀਮਤੀ ਸਮਾਂ ਕੱਢ ਕੇ ਟਰੱਸਟ ਦਫ਼ਤਰ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਮੀਟਿੰਗ ਕੀਤੀ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਭੂਮਿਕਾ ਦੇਵੀ ਪੰਜਾਬ ਯੂਨੀਵਰਸਿਟੀ ਵਲੋਂ 'ਰੋਲ ਆਫ਼ ਆਨਰ' ਨਾਲ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐੱਮ. ਵੇਅਰਹਾਊਸ ਦੀ ਮਾਸਿਕ ਜਾਂਚ
Ad Position 24