ਮੁਕੇਰੀਆਂ, 24 ਅਪ੍ਰੈਲ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਦੇ ਨਾਲ ਨਾਲ ਯੁਵਕ ਮੇਲੇ ਦੌਰਾਨ ਹੁਨਰਮੰਦ ਪੇਸ਼ਕਾਰੀ ਰਾਹੀਂ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਭੂਮਿਕਾ ਦੇਵੀ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪ੍ਰਤਿਸ਼ਠਿਤ 'ਰੋਲ ਆਫ਼ ਆਨਰ' ਅਤੇ 'ਯੂਨੀਵਰਸਿਟੀ ਕਲਰਜ਼' ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਸ ਨੰੂ 'ਇਨੂੰ ਬਣਾਉਣ' ਦੇ ਅੰਤਰ ਯੂਨੀਵਰਸਿਟੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਦਾਨ ਕੀਤਾ ਗਿਆ | ਜਿੱਥੇ ਉਸ ਨੇ ਪੰਜਾਬ ਸਟੇਟ ਇੰਟਰ ਯੂਨੀਵਰਸਿਟੀ ਯੂਥ ਫ਼ੈਸਟੀਵਲ ਵਿਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਦਿਆਂ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ | ਇਹ ਸਲਾਨਾ ਸਨਮਾਨ ਸਮਾਰੋਹ-2026 ਦੇ ਮੌਕੇ 'ਤੇ ਮਹਾਤਮਾ ਹੰਸਰਾਜ ਹਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਆਯੋਜਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਕਾਲਜ ਦੀਆਂ ਵਿਦਿਆਰਥਣਾਂ ਖੇਤਰੀ ਯੁਵਕ ਮੇਲਿਆਂ ਵਿਚ ਜੇਤੂ ਰਹਿਣ ਉਪਰੰਤ ਅੰਤਰ ਯੂਨੀਵਰਸਿਟੀ ਦੇ ਮੁਕਾਬਲਿਆਂ ਤੱਕ ਆਪਣੀ ਪਹੁੰਚ ਬਣਾਉਂਦੀਆਂ ਹਨ | ਵਿਦਿਆਰਥਣ ਦੀ ਇਸ ਪ੍ਰਾਪਤੀ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਟਰੱਸਟ ਦੇ ਸਮੂਹ ਮੈਂਬਰ ਸਾਹਿਬਾਨ, ਪਿ੍ੰਸੀਪਲ ਡਾ. ਕਰਮਜੀਤ ਕੌਰ ਅਤੇ ਸਟਾਫ਼ ਮੈਂਬਰਾਂ ਨੇ ਭੂਮਿਕਾ ਦੇਵੀ ਨੂੰ ਇਸ ਮਹੱਤਵਪੂਰਨ ਉਪਲਬਧੀ 'ਤੇ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਸ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ |