09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਮਰਦੀਪ ਕਾਲਜ ਮੁਕੰਦਪੁਰ 'ਚ ਧਰਤੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਮੁਕੰਦਪੁਰ, 25 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)- ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਾਇੰਸ ਵਿਭਾਗ ਅਤੇ ਇੰਸਟੀਚਿਊਸ਼ਨ ਇਨਓਵੇਟਿਵ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰੇਮੀ ਬਣਾਉਣ ਦੇ ਮਕਸਦ ਨਾਲ ਧਰਤੀ ਦਿਵਸ ਮਨਾਇਆ ਗਿਆ | ਸਰਪੰਚ ਪੰਕਜ ਲੋਹਟੀਆ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੇ ਮਹੱਤਵ ਬਾਰੇ ਦੱਸਿਆ ਅਤੇ ਤਿੰਨ ਆਰ (ਰੀਡਿਊਸ, ਰੀ-ਯੂਜ਼ ਅਤੇ ਰੀ-ਸਾਇਕਲ) ਫਾਰਮੂਲਾ ਅਪਨਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਵਿਭਾਗ ਦੇ ਇੰਚਾਰਜ ਡਾ. ਆਸ਼ਿਮਾ ਪਾਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕੁਦਰਤ ਨਾਲ ਜੁੜਨ ਦਾ ਸੰਦੇਸ਼ ਦਿੰਦਾ ਹੈ | ਪ੍ਰਮਾਤਮਾ ਨੇ ਸਾਨੂੰ ਸ਼ੁੱਧ ਹਵਾ ਪਾਣੀ ਅਤੇ ਧਰਤੀ ਦਿੱਤੀ ਹੈ, ਪਰ ਮਨੁੱਖੀ ਕਾਰਜ ਧਰਤੀ ਮਾਂ ਦਾ ਧੰਨਵਾਦ ਕਰਨ ਦੇ ਯੋਗ ਨਹੀਂ ਹੈ, ਕਿਉਂਕਿ ਅਸੀਂ ਆਪਣੀਆਂ ਲੋੜਾਂ ਦੀ ਪੂਰਤੀ ਲਈ ਹਵਾ, ਪਾਣੀ ਅਤੇ ਧਰਤੀ ਨੂੰ ਦੂਸ਼ਿਤ ਕਰ ਰਹੇ ਹਾਂ | ਸਾਲ 2026 ਦੇ ਧਰਤੀ ਦਿਵਸ ਦਾ ਥੀਮ 'ਸਾਡੀ ਸ਼ਕਤੀ, ਸਾਡਾ ਗ੍ਰਹਿ ਹੈ | ਸਮੇਂ ਦੀ ਲੋੜ ਹੈ ਕਿ ਧਰਤੀ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਕੋਹੜ ਤੋਂ ਮੁਕਤ ਕਰਕੇ ਹਰਿਆਲੀ ਨਾਲ਼ ਭਰਪੂਰ ਕਰੀਏ | ਇਸ ਮੌਕੇ ਡਾ. ਕਰਮਜੀਤ ਕੌਰ ਨੇ ਬੱਚਿਆਂ ਨੂੰ ਆਪਣਾ ਚੌਗਿਰਦਾ ਸਾਫ਼-ਸੁੱਥਰਾ ਰੱਖਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਕਿਵੇਂ ਉਨ੍ਹਾਂ ਵਲੋਂ ਕੀਤੇ ਗਏ ਛੋਟੇ-ਛੋਟੇ ਉਪਰਾਲੇ ਵੱਡੇ ਪੱਧਰ 'ਤੇ ਪ੍ਰਦੂਸ਼ਣ ਨੂੰ ਦੂਰ ਕਰਨ ਵਿੱਚ ਸਹਾਇਕ ਹੋ ਸਕਦੇ ਹਨ | ਡਾ. ਸੰਗੀਤਾ ਨੇ ਵੀ ਬੱਚਿਆਂ ਨੂੰ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ- ਸੰਭਾਲ ਕਰਨ ਦਾ ਵਚਨ ਲਿਆ | ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਨੁੱਖ ਕੁਦਰਤ ਦੀਆਂ ਨਿਆਮਤਾਂ ਨੂੰ ਦੋਵੇਂ ਹੱਥੀ ਲੁੱਟਾ ਰਿਹਾ ਹੈ | ਇਨ੍ਹਾਂ ਨੂੰ ਰੱਜ ਕੇ ਪਲੀਤ ਕਰ ਰਿਹਾ ਹੈ | ਜੇਕਰ ਪ੍ਰਾਕਿਰਤੀ ਨੇ ਨਰਾਜ਼ਗੀ ਦਿਖਾਈ ਤਾਂ ਅਲਾਮਤਾਂ ਸਿਰ ਚੁੱਕਣਗੀਆਂ | ਇਸ ਮੌਕੇ ਬੀ.ਐੱਸ.ਸੀ. ਅਤੇ ਸੀ.ਐੱਮ.ਐੱਲ.ਟੀ. ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਭਾਸ਼ਣ, ਪੋਸਟਰ ਅਤੇ ਰੰਗੋਲੀ ਬਣਾ ਕਿ ਧਰਤੀ ਨੂੰ ਪੁਨਰ ਸੁਰਜੀਤ ਕਰਨ ਦਾ ਸੰਦੇਸ਼ ਦਿੱਤਾ | ਵਿਭਾਗ ਨੇ ਮੁੱਖ ਮਹਿਮਾਨ ਦਾ ਬੂਟੇ ਦੇ ਕੇ ਸ਼ੁਕਰਾਨਾ ਪ੍ਰਗਟ ਕੀਤਾ | ਇਸ ਮੌਕੇ ਪ੍ਰੋ. ਡਾ. ਨਿਰਦੋਸ਼ ਕੌਰ, ਡਾ. ਕਰਮਜੀਤ ਕੌਰ, ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਰੁਪਿੰਦਰ ਸਿੰਘ, ਡਾ. ਮੇਘਨਾ ਅਗਰਵਾਲ, ਮੈਡਮ ਸ਼ਵੇਤਾ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਕਣਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਵ: ਤਰਸੇਮ ਸਿੰਘ ਢੱਕ ਨੰਬਰਦਾਰ ਪਠਲਾਵਾ ਨੂੰ ਵੱਖ-ਵੱਖ ਬੁਲਾਰਿਆਂ ਵਲੋਂ ਸ਼ਰਧਾਂਜਲੀਆਂ
Ad Position 24